‘ਆਪ’ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਬਾਂਸਲ
ਆਪ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਰਵਿੰਦਰ ਬਾਂਸਲ
Publish Date: Fri, 16 Jan 2026 08:31 PM (IST)
Updated Date: Fri, 16 Jan 2026 08:33 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਨਵੇਂ ਵਿੰਗ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਰਵਿੰਦਰ ਬਾਂਸਲ ਨੂੰ ਨਿਯੁਕਤ ਕੀਤਾ ਗਿਆ। ਇਸ ਮੌਕੇ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦੇ ਹੋਏ ਰਵਿੰਦਰ ਬਾਂਸਲ ਨੇ ਪਾਰਟੀ ਅਤੇ ਸੰਗਠਨ ਦੇ ਨਾਲ ਨਾਲ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਰਵਿੰਦਰ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਪਹਿਲਾ ਫਰਜ਼ ਸੰਗਠਨ ਨੂੰ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡਾਂ ਤੱਕ ਮਜ਼ਬੂਤ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸੰਗਠਨ ਨਾਲ ਜੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਠਨ ਅਤੇ ਪਾਰਟੀ ਪ੍ਰਤੀ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਣਗੇ। ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਪ੍ਰਧਾਨ ਸ਼ੋਭਾ ਭਗਤ ਰਵਿੰਦਰ ਬਾਂਸਲ ਨੂੰ ਵਧਾਈਆਂ ਦਿੱਤੀਆਂ।