
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਾਰ ਮੈਮੋਰੀਅਲ ਦੀ ਖਸਤਾ ਹਾਲਤ ’ਤੇ ਰਵਿਸ਼ ਰਾਜ ਨੇ ਸਰਕਾਰ ਨੂੰ ਘੇਰਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਟੇਟ ਵਾਰ ਮੈਮੋਰੀਅਲ ਦੀ ਖਸਤਾ ਹਾਲਤ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਤੇ ਕਾਂਗਰਸ ਆਗੂ ਰਵਿਸ਼ ਰਾਜ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਵਾਰ ਮੈਮੋਰੀਅਲ ਦਾ ਦੌਰਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਬਣੇ ਸਮਾਰਕ ਦੀ ਅਣਦੇਖੀ ਬੇਹੱਦ ਦੁਖਦਾਈ ਹੈ। ਰਵਿਸ਼ ਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕਰਦਿਆਂ ਮੰਗ ਕੀਤੀ ਕਿ ਸਰਕਾਰ ਵਾਰ ਮੈਮੋਰੀਅਲ ਦੀ ਤੁਰੰਤ ਸਾਂਭ-ਸੰਭਾਲ, ਸਫ਼ਾਈ ਤੇ ਲੋੜੀਂਦੀ ਮੁਰੰਮਤ ਕਰਵਾਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਜਿੱਥੇ ਦੇਸ਼ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰ ਰਿਹਾ ਹੈ, ਉੱਥੇ ਉਨ੍ਹਾਂ ਦੀਆਂ ਯਾਦਗਾਰਾਂ ਦੀ ਬਦਹਾਲੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਸ ਸਮਾਰਕ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ। ਸ਼ਹੀਦਾਂ ਦਾ ਸਤਿਕਾਰ ਸਿਰਫ਼ ਭਾਸ਼ਣਾਂ ਤੇ ਸਰਕਾਰੀ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਉਨ੍ਹਾਂ ਦੀਆਂ ਯਾਦਗਾਰਾਂ ਦੀ ਸਾਂਭ-ਸੰਭਾਲ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ।