- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਪੁੱਜੇ। ਆਪਣੇ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਲੰਧਰ ਕੈਂਟ ਵਿਖੇ ਇੱਕ ਨਵੇਂ ਮਾਡਰਨ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਹੈ ਅਤੇ ਇਸ ਨੂੰ ਦੇਸ਼ ਨੂੰ ਸਮਰਪਿਤ ਕੀਤਾ ਹੈ।

ਪੰਜਾਬੀ ਜਾਗਰਣ, ਜਲੰਧਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਪੁੱਜੇ। ਆਪਣੇ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਲੰਧਰ ਕੈਂਟ ਵਿਖੇ ਇੱਕ ਨਵੇਂ ਮਾਡਰਨ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਹੈ ਅਤੇ ਇਸ ਨੂੰ ਦੇਸ਼ ਨੂੰ ਸਮਰਪਿਤ ਕੀਤਾ ਹੈ।
ਇਸ ਮੌਕੇ ਸਟੇਜ ’ਤੇ ਸੰਸਦ ਮੈਂਬਰ ਹਰਭਜਨ ਸਿੰਘ , ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਤਰੁਣ ਚੁੱਘ, ਅਸ਼ਵਨੀ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਰਾਜ ਸਭਾ ਸਾਂਸਦ ਅਸ਼ੋਕ ਮਿੱਤਲ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਵਿਜੇ ਸਾਂਪਲਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਪਹੁੰਚੇ ਹਨ।
ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਸੰਬੋਧਨ ਕੀਤਾ ਗਿਆ, ਜਿਸ ਵਿੱਚ ਉਹ ਪੰਜਾਬ ਅਤੇ ਸਿੱਖ/ਨਾਨਕ ਲੇਵਾ ਸੰਗਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਕੰਮਾਂ ਅਤੇ ਉਨ੍ਹਾਂ ਦੇ ਪੰਜਾਬ ਪ੍ਰਤੀ ਲਗਾਅ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਦਿਲ ਖੋਲ੍ਹ ਦਿੱਤਾ ਹੈ।
ਲਗਪਗ ਦੋ ਮਹੀਨੇ ਪਹਿਲਾਂ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਸਤਿਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਿਆ ਗਿਆ, ਜੋ ਕਿ ਸੰਗਤ ਦੀ ਇੱਕ ਲੰਬੇ ਸਮੇਂ ਤੋਂ ਵੱਡੀ ਮੰਗ ਸੀ।
ਲੁਧਿਆਣਾ ਦੇ ਹਲਵਾਰਾ ਵਿਖੇ ਬਣੇ ਨਵੇਂ ਇੰਟਰਨੈਸ਼ਨਲ ਏਅਰਪੋਰਟ ਟਰਮੀਨਲ ਦਾ ਉਦਘਾਟਨ ਕਰਕੇ ਇਸਨੂੰ ਜਨਤਾ ਨੂੰ ਸਮਰਪਿਤ ਕੀਤਾ ਗਿਆ, ਜਿਸ ਨਾਲ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।
ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਜਾਂ ਹੋਰ ਵਿਕਾਸ ਕਾਰਜਾਂ ਤਹਿਤ ਪੰਜਾਬ ਦੇ ਚਾਰ ਅਹਿਮ ਰੇਲਵੇ ਸਟੇਸ਼ਨਾਂ ਦੇ ਪੁਨਰ-ਨਿਰਮਾਣ ਦਾ ਉਦਘਾਟਨ ਕੀਤਾ ਗਿਆ ਹੈ।
ਬਿੱਟੂ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇ ਮਨ ਵਿੱਚ ਗੁਰੂ ਸਾਹਿਬਾਨਾਂ ਲਈ ਬਹੁਤ ਜ਼ਿਆਦਾ ਸ਼ਰਧਾ ਅਤੇ ਸਤਿਕਾਰ ਹੈ। ਪੰਜਾਬ ਵਾਸੀਆਂ ਲਈ ਇਹ ਮਾਣ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇ ਦਿਲ ਵਿੱਚ ਗੁਰੂ ਵੱਸਦੇ ਹਨ। ਉਹ ਸੰਸਦ ਮੈਂਬਰ ਵੀ ਉੱਥੋਂ ਦੇ ਹਨ, ਜਿੱਥੇ ਗੁਰੂ ਜੀ ਦਾ ਜਨਮ ਹੋਇਆ ਸੀ।
ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਅੱਜ ਤੁਸੀਂ ਸਾਰੇ ਪ੍ਰਧਾਨ ਮੰਤਰੀ ਦੀ ਗੱਲ ਜ਼ਰੂਰ ਮੰਨੋ। ਅੱਜ ਯੂਪੀ-ਬਿਹਾਰ ਸਾਡੇ ਤੋਂ ਅੱਗੇ ਨਿਕਲ ਗਏ ਹਨ। ਇਹ ਡਬਲ ਇੰਜਣ ਦੇ ਕਾਰਨ ਹੈ। ਤੁਸੀਂ ਸਾਰਿਆਂ ਨੂੰ ਮੌਕਾ ਦਿੱਤਾ ਹੈ। ਹੁਣ ਭਾਜਪਾ (BJP) ਨੂੰ ਮੌਕਾ ਦੇਣ ਦੀ ਵਾਰੀ ਹੈ। ਜੇਕਰ ਟ੍ਰੇਨ ਵੀ ਲੰਬੀ ਦੂਰੀ ਲਈ ਚਲਾਉਣੀ ਹੋਵੇ ਤਾਂ ਇੰਜਣ ਡਬਲ ਕਰਨਾ ਪੈਂਦਾ ਹੈ। ਇੱਥੇ ਵੀ ਹੁਣ ਡਬਲ ਇੰਜਣ ਹੀ ਚਾਹੀਦਾ ਹੈ।