- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਡੀਆ ਨਾਲ ਗੱਲਬਾਤ ਦੌਰਾਨ ਬਿੱਟੂ ਨੇ ਕਾਂਗਰਸ ਅੰਦਰ ਚੱਲ ਰਹੇ ਵਿਵਾਦ 'ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਦਾ ਫ਼ਾਇਦਾ ਭਾਜਪਾ ਨੂੰ ਮਿਲ ਰਿਹਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਆਪਸੀ ਲੜਾਈ ਦੀ ਥਾਂ ਲੋਕਾਂ ਲਈ ਕੰਮ ਕਰਨ 'ਤੇ ਧਿਆਨ ਦੇਣ।

ਪੱਤਰ ਪ੍ਰੇਰਕ, ਜਲੰਧਰ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦੀ ਫ਼ਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਕਿਹਾ ਕਿ ਹੁਣ ਇਸ ਮੁੱਦੇ ਨੂੰ ਇੱਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼ਹੀਦਾਂ ਲਈ ਅਰਦਾਸ ਕੀਤੀ ਜਾ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੀ ਅਪੀਲ ਵੀ ਕੀਤੀ ਗਈ ਹੈ। ਅਜਿਹੇ ਵਿੱਚ ਵਿਵਾਦ ਨੂੰ ਹੋਰ ਨਾ ਵਧਾਇਆ ਜਾਵੇ।
ਮੀਡੀਆ ਨਾਲ ਗੱਲਬਾਤ ਦੌਰਾਨ ਬਿੱਟੂ ਨੇ ਕਾਂਗਰਸ ਅੰਦਰ ਚੱਲ ਰਹੇ ਵਿਵਾਦ 'ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਦਾ ਫ਼ਾਇਦਾ ਭਾਜਪਾ ਨੂੰ ਮਿਲ ਰਿਹਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਆਪਸੀ ਲੜਾਈ ਦੀ ਥਾਂ ਲੋਕਾਂ ਲਈ ਕੰਮ ਕਰਨ 'ਤੇ ਧਿਆਨ ਦੇਣ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂ ਲੋਕ ਹਿੱਤਾਂ ਦੀ ਬਜਾਏ ਆਪਣੇ ਸਵਾਰਥਾਂ ਵਿੱਚ ਲੱਗੇ ਹੋਏ ਹਨ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਵਿਕਸਤ ਭਾਰਤ ਦਾ ਅਹਿਮ ਹਿੱਸਾ ਬਣਾਉਣਾ ਚਾਹੁੰਦੇ ਹਨ ਅਤੇ ਉਹ ਖੁਦ ਵੀ ਪੰਜਾਬ ਨੂੰ ਪਿੱਛੇ ਜਾਂਦਾ ਨਹੀਂ ਦੇਖ ਸਕਦੇ।