ਪਿੰਡ ਸਮਰਾਏ ’ਚ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੈਂਪ ਲਗਾਇਆ
ਪਿੰਡ ਸਮਰਾਏ ’ਚ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੈਂਪ ਲਗਾਇਆ
Publish Date: Tue, 03 Feb 2026 07:17 PM (IST)
Updated Date: Wed, 04 Feb 2026 04:11 AM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਨਾਗਰਿਕ ਲਈ ਸ਼ੁਰੂ ਕੀਤੀ ਗਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ ਹਲਕਾ ਜਲੰਧਰ ਕੈਂਟ ਦੇ ਮਹੱਤਵਪੂਰਨ ਪਿੰਡ ਸਮਰਾਏ ’ਚ ਪਿੰਡ ਵਾਸੀਆਂ ਲਈ ਇਕ ਰਜਿਸਟ੍ਰੇਸ਼ਨ ਕੈਂਪ ਲਗਾਇਆ। ਇਸ ਕੈਂਪ ’ਚ ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਗਈ। ਕੈਂਪ ਦਾ ਉਪਰਾਲਾ ਵਿਸ਼ੇਸ਼ ਤੌਰ ’ਤੇ ਬਲਾਕ ਪ੍ਰਧਾਨ ਤੇ ਮੈਂਬਰ ਬਲਾਕ ਸੰਮਤੀ ਸਮਰਾਏ ਜਸਵਿੰਦਰ ਸਿੰਘ ਸਮਰਾ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਲਗਭਗ 108 ਪਿੰਡ ਵਾਸੀਆਂ ਦੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਕੀਤੀ ਗਈ। ਇਸ ਮੌਕੇ ਜਗਜੀਤ ਸਿੰਘ ਸਮਰਾ (ਮੈਂਬਰ ਪੰਚਾਇਤ), ਅਮਨ ਸਮਰਾ, ਗੋਪੀ ਸਮਰਾ, ਰਾਮ ਸਰੂਪ ਕੈਲੇ ਸਮੇਤ ਹੋਰ ਕਈ ਪਿੰਡ ਵਾਸੀ ਹਾਜ਼ਰ ਸਨ।