ਰਾਹਤ ਭਰੀ ਖਬਰ: ਫਿਲਹਾਲ ਆਮ ਵਾਂਗ ਚੱਲ ਰਹੀਆਂ ਬੱਸਾਂ, PRTC ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਦੁਪਹਿਰ 12 ਵਜੇ ਤੱਕ ਮੁਲਤਵੀ
ਫਿਲਹਾਲ ਸਰਕਾਰ ਅਤੇ ਜਥੇਬੰਦੀ ਦੇ ਅਹੁਦੇਦਾਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਕਿਸੇ ਨਤੀਜੇ 'ਤੇ ਪਹੁੰਚਣ ਲਈ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ਦੌਰਾਨ ਗੱਲਬਾਤ ਕਿਸੇ ਨਤੀਜੇ 'ਤੇ ਨਹੀਂ ਪਹੁੰਚਦੀ ਤਾਂ ਮੁਲਾਜ਼ਮ ਹੜਤਾਲ 'ਤੇ ਬੈਠ ਜਾਣਗੇ, ਜਿਸ ਨਾਲ ਬੱਸਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ।
Publish Date: Wed, 25 Nov 2026 10:47 AM (IST)
Updated Date: Wed, 25 Nov 2026 10:51 AM (IST)
ਜਾਗਰਣ ਸੰਵਾਦਦਾਤਾ, ਜਲੰਧਰ : ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਜਥੇਬੰਦੀ ਦੀ ਹੜਤਾਲ ਫਿਲਹਾਲ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਕਾਰਨ ਬੱਸਾਂ ਦਾ ਸੰਚਾਲਨ ਆਮ ਵਾਂਗ ਜਾਰੀ ਹੈ।