ਮੱਘਰ ਮਹੀਨੇ ਦੀ ਸੰਗਰਾਂਦ ’ਤੇ ਧਾਰਮਿਕ ਦੀਵਾਨ ਸਜਾਏ
ਮੱਘਰ ਮਹੀਨੇ ਦੀ ਸੰਗਰਾਂਦ ’ਤੇ ਧਾਰਮਿਕ ਦੀਵਾਨ ਸਜਾਏ
Publish Date: Mon, 17 Nov 2025 06:53 PM (IST)
Updated Date: Tue, 18 Nov 2025 04:13 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ’ਤੇ ਸਵੇਰੇ ਤੇ ਸ਼ਾਮ ਵੇਲੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਜਿਸ ’ਚ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਤੇ ਭਾਈ ਬਲਦੇਵ ਸਿੰਘ ਹਜੂਰੀ ਰਾਗੀ ਗੁਰਦੁਆਰਾ ਮਾਡਲ ਟਾਊਨ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਮੱਘਰ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੁੜਨ ਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਲਖਬੀਰ ਸਿੰਘ ਛਾਬੜਾ ਆਦਿ ਸੰਗਤਾਂ ਨੇ ਹਾਜ਼ਰੀ ਭਰੀ।