ਜਨਮ ਦਿਹਾੜੇ ਸਬੰਧੀ ਸਜਾਏ ਧਾਰਮਿਕ ਦੀਵਾਨ
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਜਾਏ ਧਾਰਮਿਕ ਦੀਵਾਨ
Publish Date: Wed, 28 Jan 2026 07:05 PM (IST)
Updated Date: Wed, 28 Jan 2026 07:07 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਕਰਵਾਏ ਸਮਾਗਮ ’ਚ ਅੰਮ੍ਰਿਤ ਵੇਲੇ ਤੋਂ ਸਜਾਏ ਦੀਵਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭਗ ਉਪਰੰਤ ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਸੇਵਾ ਸੁਸਾਇਟੀ ਤੇ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ। ਸਮਾਗਮ ’ਚ ਪ੍ਰਬੰਧਕ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾ ਸਿੰਘ ਮੱਕੜ, ਦੀਦਾਰ ਸਿੰਘ ਬਿਰਦੀ, ਸਤਬੀਰ ਸਿੰਘ ਬਾਬਾ, ਬੂਟਾ ਸਿੰਘ ਭਾਟੀਆ, ਜੋਗਿੰਦਰ ਸਿੰਘ ਨੋਨਾ, ਮਨਮਹਿੰਦਰ ਸਿੰਘ ਸੰਧਲ, ਸੁਰਿੰਦਰ ਕੌਰ, ਹਰਜਿੰਦਰ ਕੌਰ, ਪਰਮਿੰਦਰ ਕੌਰ ਮੱਕੜ, ਰੁਪਿੰਦਰ ਕੌਰ ਭਾਟੀਆ ਆਦਿ ਸੰਗਤਾਂ ਹਾਜ਼ਰ ਸਨ।