* ਗੁਰੂ ਹਰਿ ਰਾਇ ਸਾਹਿਬ ਤੇ ਗੁਰੂ ਰਵਿਦਾਸ ਜੀ ਦੇ ਆਗਮਨ ਦਿਹਾੜੇ ’ਤੇ ਸਜਾਏ ਧਾਰਮਿਕ ਦੀਵਾਨ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ’ਚ ਉਨ੍ਹਾਂ ਦੇ ਜੀਵਨ ਨੂੰ ਸਮਰਪਿਤ ਪੰਜਾਬੀ ਲਿਖਾਰੀ ਸਭਾ ਵੱਲੋਂ ਕਵੀ ਦਰਬਾਰ ਵੀ ਕਰਵਾਇਆ ਗਿਆ। ਕਵੀ ਦਰਬਾਰ ’ਚ ਮਾਸਟਰ ਮਹਿੰਦਰ ਸਿੰਘ ਅਨੇਜਾ, ਕੁਲਵਿੰਦਰ ਸਿੰਘ ਗਾਖ਼ਲ, ਉਰਮਿਲਜੀਤ ਸਿੰਘ ਵਾਲੀਆ, ਬੀਬੀ ਕੁਲਜੀਤ ਕੌਰ, ਗੁਰਦੀਪ ਸਿੰਘ ਉਜਾਲਾ, ਹਰਜਿੰਦਰ ਸਿੰਘ ਜਿੰਦੀ, ਸਤਪਾਲ ਸਿੰਘ ਅਲਗ, ਨਗੀਨਾ ਸਿੰਘ ਬਲੱਗਣ ਤੇ ਸੋਹਣ ਸਿੰਘ ਸਾਰੰਗੀ ਵਾਦਕ ਨੇ ਆਪਣੀਆਂ ਰਚਨਾਵਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਚੱਲ ਰਹੀ ਸਹਿਜ ਪਾਠਾਂ ਦੀ ਲੜੀ ਤਹਿਤ ਮਹਿੰਦਰ ਸਿੰਘ ਧਾਲੀਵਾਲ ਤੇ ਅਜੀਤ ਸਿੰਘ ਕਾਨੂੰਗੋ ਦੇ ਪਰਿਵਾਰ ਵੱਲੋਂ ਸਹਿਜ ਪਾਠਾਂ ਦੇ ਭੋਗ ਪੁਆਏ ਗਏ। ਗੁਰੂ ਘਰ ਵੱਲੋਂ ਦੋਵਾਂ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਮਹੀਨਾਵਾਰੀ ਪੁਨਿੰਆ ਦੇ ਦੀਵਾਨ ’ਚ ਗਿਆਨੀ ਤਰਸੇਮ ਸਿੰਘ ਤੇ ਗਿਆਨੀ ਮਨਦੀਪ ਸਿੰਘ ਨੇ ਕਥਾ ਵਿਚਾਰਾਂ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਘਰਸ਼ਮਈ ਜੀਵਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਬੀਬੀ ਰਾਜਿੰਦਰ ਕੌਰ ਤੇ ਭਾਈ ਮਨਸੰਜਮ ਸਿੰਘ ਦੇ ਜੱਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਬੇਅੰਤ ਸਿੰਘ ਸਰਹੱਦੀ ਆਪਣੇ ਵੀਚਾਰ ਸੰਗਤਾਂ ਨਾਲ ਸਾਂਝੇ ਕੀਤੇ। ਸਟੇਜ ਦੀ ਸੇਵਾ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਨਿਭਾਈ। ਸਮਾਗਮ ’ਚ ਸੀਨੀ. ਮੀਤ ਪ੍ਰਧਾਨ ਕੁਲਵੰਤਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਸਕੱਤਰ ਇੰਦਰਪਾਲ ਸਿੰਘ, ਜਗਜੀਤ ਸਿੰਘ ਖਜ਼ਾਨਚੀ, ਚਰਨਜੀਤ ਸਿੰਘ ਲੁਬਾਣਾ, ਸੁਰਿੰਦਰ ਸਿੰਘ ਸਿਆਲ, ਹਰਬੰਸ ਸਿੰਘ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਬਿਸ਼ਨ ਸਿੰਘ, ਜਸਬੀਰ ਸਿੰਘ ਸੇਠੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ------------------------ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਸੈਂਟਰਲ ਟਾਊਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦੀਵਾਨ ’ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਪੰਥਕ ਬੁਲਾਰੇ ਪ੍ਰਸਿੱਧ ਵਿਦਵਾਨ ਗਿਆਨੀ ਭਗਵਾਨ ਸਿੰਘ ਜੋਹਲ ਨੇ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੀਵਨ ਇਤਹਾਸ ,ਉਨ੍ਹਾਂ ਦੀਆਂ ਸਿੱਖਿਆਵਾਂ ਤੇ ਕੀਤੇ ਕਾਰਜਾਂ ਸਬੰਧੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਗਿਆਨੀ ਮਨਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਨੇ ਨਿਭਾਈ। ਸਮਾਗਮ ’ਚ ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜਾਨਚੀ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਰਵਿੰਦਰ ਸਿੰਘ ਰੀਹਲ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ ਆਦਿ ਹਾਜ਼ਰ ਸਨ। ----------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਲਡਨ ਐਵੀਨਿਊ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਲਡਨ ਐਵੀਨਿਊ, ਮਕਸੂਦਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਹਜ਼ੂਰੀ ਰਾਗੀ ਭਾਈ ਪ੍ਰਗਟ ਸਿੰਘ ਦੇ ਜਥੇ ਤੋਂ ਇਲਾਵਾ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਜਸਵੰਤ ਸਿੰਘ ਪ੍ਰਵਾਨਾ ਵੱਲੋਂ ਗੁਰੂ ਸਾਹਿਬ ਦੀ ਮਹਿਮਾ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਸਮਾਗਮ ’ਚ ਪ੍ਰਧਾਨ ਗੁਰਮੁਖ ਸਿੰਘ ਐੱਮਏ, ਸਕੱਤਰ ਹਰਭਜਨ ਸਿੰਘ ਕਾਹਲੋ, ਖਜਾਨਚੀ ਸਾਬਕਾ ਪ੍ਰਿੰਸੀਪਲ ਰਘਬੀਰ ਸਿੰਘ, ਗੁਰਜੀਤ ਸਿੰਘ ਵੇਹਗਲ, ਕਸ਼ਮੀਰ ਸਿੰਘ ਮੁਲਤਾਨੀ, ਕਸ਼ਮੀਰ ਸਿੰਘ ਬੱਲ, ਅਮਰੀਕ ਸਿੰਘ ਟਾਹਲੀ,ਹਰਜੀਤ ਸਿੰਘ, ਜੁਗਿੰਦਰ ਸਿੰਘ ਸੋਢੀ, ਬਿਕਰਮ ਸਿੰਘ ਆਦਿ ਸੰਗਤਾਂ ਹਾਜ਼ਰ ਹੋਈਆਂ। --------------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਕਸੂਦਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਕਸੂਦਾਂ ਚੌਕ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਹਜ਼ੂਰੀ ਰਾਗੀ ਭਾਈ ਗੁਰਭੇਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਕਥਾਵਾਚਕ ਜਸਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਸਮਾਗਮ ’ਚ ਪ੍ਰਧਾਨ ਚਰਨ ਸਿੰਘ, ਸਕੱਤਰ ਮਨਹਰਪ੍ਰੀਤ ਸਿੰਘ, ਖਜਾਨਚੀ ਗੁਰਜੋਤ ਸਿੰਘ, ਅਮਰਜੀਤ ਸਿੰਘ ਡੀ ਸੀ, ਰੇਸ਼ਮ ਸਿੰਘ, ਪਰਮਿੰਦਰ ਸਿੰਘ ਸੇਠੀ, ਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਨਿਸ਼ਾਨ ਸਿੰਘ, ਲਵਲੀ ਸਚਦੇਵਾ, ਗੁਰਮੇਲ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਟਾਹਲੀ ਆਦਿ ਸੰਗਤ ਨੇ ਹਾਜ਼ਰੀ ਭਰੀ।