- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਮੌਕੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਧਾਰਮਿਕ ਸਮਾਗਮ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਦੀ ਖੁਸ਼ੀ ਮੌਕੇ ਮਨਜੀਤ ਸਿੰਘ ਟੀਟੂ ਵੱਲੋਂ ਬਸਤੀ ਸ਼ੇਖ ਸਥਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਮਨਜੀਤ ਸਿੰਘ ਟੀਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਅਪੀਲ ਕੀਤੀ ਕਿ ਇਹ ਦਿਨ ਗੁਰਦੁਆਰਾ ਸਾਹਿਬ, ਮੰਦਰ ਜਾਂ ਕਿਸੇ ਹੋਰ ਧਾਰਮਿਕ ਸਥਾਨ ’ਤੇ ਜਾ ਕੇ ਅਰਦਾਸ ਤੇ ਧਾਰਮਿਕ ਸੇਵਾ ਕਰਕੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਲਈ ਲੰਮੇ ਸਮੇਂ ਤੋਂ ਸੇਵਾ ਕੀਤੀ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਲਈ ਬਲ-ਬੁੱਧੀ ਤੇ ਤਾਕਤ ਦੀ ਕਾਮਨਾ ਕਰਦਿਆਂ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕਰਨ ਦੀ ਗੱਲ ਕਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸੇ ਤਰ੍ਹਾਂ ਦੇਸ਼ ਦੀ ਸੇਵਾ ਕਰਦੇ ਰਹਿਣ ਤੇ ਦੇਸ਼ ਹਮੇਸ਼ਾ ਤਰੱਕੀ ਤੇ ਚੜ੍ਹਦੀ ਕਲਾ ’ਚ ਰਹੇ। ਇਸ ਮੌਕੇ ਮਨਜੀਤ ਸਿੰਘ ਟੀਟੂ ਕੌਂਸਲਰ ਵਾਰਡ ਨੰਬਰ 50, ਸੋਨੂੰ ਚੌਹਾਨ,, ਤਰਲੋਚਨ ਸਿੰਘ ਛਾਬੜਾ, ਅਮਰਪ੍ਰੀਤ ਸਿੰਘ ਰਿੰਕੂ, ਹਰਜੀਤ ਸਿੰਘ ਬਾਬਾ, ਪ੍ਰਿਤਪਾਲ ਸਿੰਘ ਲੱਕੀ, ਗੁਰਸ਼ਰਨ ਸਿੰਘ ਸ਼ੰਨੂ, ਗਗਨ ਨਾਰੰਗ, ਯੋਗੇਸ਼ ਮਲਹੋਤਰਾ, ਰਮਨ ਪਾਭੀ , ਪ੍ਰਦੀਪ, ਜੋਤੀ ਟੰਡਨ, ਨੰਦਾ, ਗੋਰੀ ਪਟਾਕਾ, ਸੰਨੀ ਟੈਂਟ, ਕੁੱਕੂ ਭਾਰਦਵਾਜ, ਸੀਮਾ ਰਾਣੀ, ਰਜਨੀ ਬਾਲਾ, ਰਮੇਸ਼ ਨਿਸ਼ਚਲ, ਰਾਜਨ ਸੋੰਧੀ, ਸੂਰਜ ਕੁਮਾਰ, ਪੁਨੀਤ ਚਾਵਲਾ, ਸੁਰਿੰਦਰ ਕੁਮਾਰ ਸ਼ਿੰਦਾ, ਕਮਲ ਭੱਲਾ, ਵਿਜੈ ਰਾਣਾ, ਪ੍ਰਿੰਸ ਤੇ ਇੰਦਰਜੀਤ ਆਦਿ ਹਾਜ਼ਰ ਸਨ।