- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ ਕਰਵਾਇਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਵਿਖੇ ਸੰਤ ਬਾਬਾ ਜਰਨੈਲ ਸਿੰਘ ਅਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ।ਸਮਾਗਮ 19 ਤੋਂ 21 ਜੂਨ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। 19 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਏ। 20 ਅਤੇ 21 ਜੂਨ ਨੂੰ ਡਾ. ਅਮਰਜੋਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਮੁਫ਼ਤ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ। 19 ਅਤੇ 20 ਜੂਨ ਦੀਆਂ ਰਾਤਾਂ ਨੂੰ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। 21 ਜੂਨ ਨੂੰ ਨਿਸ਼ਾਨ ਸਾਹਿਬ ਦੀ ਸੇਵਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੂਨਦਾਨ ਕੈਂਪ ਦਾ ਉਦਘਾਟਨ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਅਤੇ ਸੰਤ ਬਾਬਾ ਜਰਨੈਲ ਸਿੰਘ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਨੇ ਕਥਾ ਰਾਹੀਂ ਸਿੱਖ ਕੌਮ ਦੀਆਂ ਮਹਾਨ ਕੁਰਬਾਨੀਆਂ ਅਤੇ ਸ਼ਹੀਦਾਂ ਦੇ ਇਤਿਹਾਸ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ, ਢਾਡੀ ਤੇ ਕਥਾਵਾਚਕ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਇਤਿਹਾਸਕ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਮਹਾਂਪੁਰਸ਼ਾਂ, ਦਾਨੀ ਸੱਜਣਾਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਅਮਨਦੀਪ ਕੌਰ ਸੰਧੂ (ਕੈਨੇਡਾ), ਰਮੇਸ਼ ਅਲੀ ਚਿਸਤੀ ਸਾਬਰੀ, ਬੀਬੀ ਹਰਜੀਤ ਕੌਰ, ਜਸਬੀਰ ਸਿੰਘ ਗਰੇਵਾਲ, ਭਾਈ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਬਲਦੇਵ ਸਿੰਘ, ਭਾਈ ਹਰਜੀਤ ਸਿੰਘ, ਡਾ. ਕੁਲਦੀਪ ਰਾਏ, ਤਰਸੇਮ ਸਿੰਘ ਢਿੱਲੋਂ, ਹਰਕਮਲ ਸਿੰਘ ਸਰਪੰਚ ਬੇਗਮਪੁਰਾ, ਪਲਵਿੰਦਰ ਸਿੰਘ ਦੁਸਾਂਝ, ਵਰਿੰਦਰ ਸਿੰਘ ਸੈਣੀ, ਹਰਦੀਪ ਸਿੰਘ ਮੌ ਸਾਹਿਬ, ਗੁਰਮੀਤ ਸਿੰਘ ਲੰਬੜਦਾਰ ਆਲੋਵਾਲ, ਗੁਰਪ੍ਰੀਤ ਸਿੰਘ ਜਲੰਧਰ ਸਮੇਤ ਵੱਡੀ ਗਿਣਤੀ ’ਚ ਸੰਗਤ ਤੇ ਸੇਵਾਦਾਰ ਹਾਜ਼ਰ ਸਨ।