ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਗੁਰੂ ਤੇਗ ਬਹਾਦਰ ਜੀ ਦੀ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Sun, 05 Apr 2026 06:11 PM (IST)
Updated Date: Mon, 06 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਦੁਆਬੇ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ, ਨੰਗਲ ਬੇਟ ਆਲੋਵਾਲ (ਫਿਲੌਰ) ਵਿਖੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਭਾਈ ਹਰਜੀਤ ਸਿੰਘ, ਭਾਈ ਰਵਿੰਦਰ ਸਿੰਘ ਰਿੰਕੂ ਤੇ ਭਾਈ ਉਕਾਰ ਸਿੰਘ ਦੇ ਜਥਿਆਂ ਵੱਲੋਂ ਗੁਰਇਤਿਹਾਸ ਨਾਲ ਸਬੰਧਤ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਅਰਦਾਸ ਉਪਰੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਹੁਕਮਨਾਮਾ ਸਾਹਿਬ ਲੈ ਕੇ ਸੰਗਤ ਨੂੰ ਕਥਾ ਤੇ ਪ੍ਰਵਚਨ ਸੁਣਾਏ ਗਏ ਤੇ ਰਸਭਿੰਨੀ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਦਾਨੀ ਸੱਜਣਾਂ ਨੂੰ ਹੁਕਮਨਾਮੇ ਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਬੇਅੰਤ ਕੌਰ (ਕੈਨੇਡਾ), ਜਗਜੀਤ ਸਿੰਘ (ਕੈਨੇਡਾ), ਨਵਦੀਪ ਕੌਰ (ਯੂਐੱਸਏ), ਡਾ. ਅਮਰਜੋਤ ਸਿੰਘ, ਬੀਬੀ ਕਰਮਜੀਤ ਕੌਰ ਸੰਧੂ, ਸੁਖਜੀਤ ਸਿੰਘ, ਅਮਨਦੀਪ ਕੌਰ ਸੰਧੂ (ਕੈਨੇਡਾ) ਸਮੇਤ ਇਲਾਕੇ ਭਰ ਦੀ ਸੰਗਤ ਵੱਡੀ ਗਿਣਤੀ ’ਚ ਹਾਜ਼ਰ ਸੀ।