ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Sun, 01 Mar 2026 06:42 PM (IST)
Updated Date: Mon, 02 Mar 2026 04:11 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਦੁਆਬੇ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ। ਇਹ ਸਮਾਗਮ ਡੇਰਾ ਸੰਤ ਜਰਨੈਲ ਸਿੰਘ ਨੰਗਰ ਬੇਟ ਆਲੋਵਾਲ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਭਗਤੀਮਈ ਮਾਹੌਲ ’ਚ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਨੇ ਹੋਲੇ ਮਹੱਲੇ ਦੀ ਮਹੱਤਤਾ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਸਿੱਖ ਇਤਿਹਾਸ ਤੇ ਸ਼ਹੀਦੀ ਪਰੰਪਰਾ ਨਾਲ ਜੋੜਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸੰਗਤ ਦਾ ਜਥਾ ਕੱਲ੍ਹ ਸਵੇਰੇ 9 ਵਜੇ ਦੇਹਰਾ ਬਾਬਾ ਵਡਭਾਗ ਸਿੰਘ, ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਵੇਗਾ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਅਮਨਦੀਪ ਕੌਰ ਸੰਧੂ (ਕੈਨੇਡਾ), ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ ਤੇ ਸਭ ਨੇ ਸ਼ਰਧਾ ਭਾਵਨਾ ਨਾਲ ਸਮਾਗਮ ’ਚ ਭਾਗ ਲਿਆ।