ਮਾਘੀ ਦੀ ਖੁਸ਼ੀ ’ਚ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ਵਿਖੇ ਮਾਘੀ ਦੀ ਖੁਸ਼ੀ ’ਚ ਧਾਰਮਿਕ ਸਮਾਗਮ ਕਰਵਾਇਆ
Publish Date: Sun, 18 Jan 2026 06:41 PM (IST)
Updated Date: Mon, 19 Jan 2026 04:15 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ (ਫਿਲੌਰ) ਵਿਖੇ ਮਾਘੀ ਦੇ ਪਾਵਨ ਦਿਹਾੜੇ ਦੀ ਖੁਸ਼ੀ ’ਚ ਧਾਰਮਿਕ ਸਮਾਗਮ ਸ਼ਰਧਾ ਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਬਾਬਾ ਸੁਖਵਿੰਦਰ ਸਿੰਘ ਸੰਧੂ ਵੱਲੋਂ ਕਥਾ ਕੀਰਤਨ ਰਾਹੀਂ ਗੁਰੂ ਸਾਹਿਬਾਂ ਦੇ ਇਤਿਹਾਸ ’ਤੇ ਪ੍ਰਕਾਸ਼ ਪਾਇਆ ਗਿਆ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਮਾਘੀ ਦੇ ਪਾਵਨ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਦਾਨੀ ਵੀਰਾਂ ਤੇ ਵਿਸ਼ੇਸ਼ ਸ਼ਖਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਧਾਰਮਿਕ ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ, ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ, ਅਮਨਪ੍ਰੀਤ ਕੌਰ ਸੰਧੂ (ਕੈਨੇਡਾ), ਭਾਈ ਦਾਰਾ ਸਿੰਘ, ਭਾਈ ਵਿਰਸਾ ਸਿੰਘ ਖਾਲਸਾ, ਡਾ. ਗੁਰਮੀਤ ਸਿੰਘ ਨੰਬਰਦਾਰ, ਭਾਈ ਗੁਰਮੇਲ ਸਿੰਘ, ਭਾਈ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਲਾਡੀ, ਜਰਨੈਲ ਸਿੰਘ ਗ੍ਰੰਥੀ ਸਮੇਤ ਇਲਾਕੇ ਦੀਆਂ ਕਈ ਵਿਸ਼ੇਸ਼ ਸ਼ਖਸੀਅਤਾਂ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।