ਵਿਆਹ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ’ਚ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ
Publish Date: Sun, 25 Jan 2026 06:21 PM (IST)
Updated Date: Mon, 26 Jan 2026 04:10 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ, ਡੇਰਾ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ (ਫਿਲੌਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ ਖੁਸ਼ੀ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਬਾਬਾ ਸੁਖਵਿੰਦਰ ਸਿੰਘ ਸੰਧੂ ਵੱਲੋਂ ਕਥਾ-ਕੀਰਤਨ ਰਾਹੀਂ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ’ਤੇ ਪ੍ਰਕਾਸ਼ ਪਾਇਆ ਗਿਆ। ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਵੱਲੋਂ ਦਾਨੀ ਵੀਰਾਂ ਤੇ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ, ਅਮਨਪ੍ਰੀਤ ਕੌਰ ਸੰਧੂ (ਕੈਨੇਡਾ), ਭਾਈ ਦਾਰਾ ਸਿੰਘ, ਭਾਈ ਵਿਰਸਾ ਸਿੰਘ ਖ਼ਾਲਸਾ, ਡਾ. ਗੁਰਮੀਤ ਸਿੰਘ ਨੰਬਰਦਾਰ, ਭਾਈ ਗੁਰਮੇਲ ਸਿੰਘ, ਭਾਈ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਲਾਡੀ, ਜਰਨੈਲ ਸਿੰਘ (ਗ੍ਰੰਥੀ) ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤ ਵੱਡੀ ਗਿਣਤੀ ’ਚ ਹਾਜ਼ਰ ਰਹੀ। ਸਮਾਗਮ ਦੌਰਾਨ ਪੂਰੇ ਪੰਡਾਲ ’ਚ ਗੁਰਬਾਣੀ ਕੀਰਤਨ ਦੀ ਰਸਭਿੰਨੀ ਧੁਨ ਨਾਲ ਆਧਿਆਤਮਕ ਮਾਹੌਲ ਬਣਿਆ ਰਿਹਾ।