ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜਿਕ ਬਰਾਬਰੀ ਦਾ ਸੁਨੇਹਾ ਦਿੱਤਾ
ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਲਾਰਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Sat, 14 Feb 2026 09:38 PM (IST)
Updated Date: Sat, 14 Feb 2026 09:39 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਾਂਝੀਵਾਲਤਾ ਦੇ ਪ੍ਰਤੀਕ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ੍ਰੀ ਖੁਲਾਰਗੜ੍ਹ ’ਚ ਸੰਤ ਪ੍ਰੀਤਮ ਦਾਸ ਜੀ ਜੋੜੇ ਵਾਲੇ ਅਤੇ ਭੈਣ ਸੰਤੋਸ਼ ਕੁਮਾਰੀ ਤੇ ਵਿਪਨ ਸਿੰਘ ਯੂਕੇ ਵੱਲੋਂ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਸਮੂਹ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਾਧੂ ਸੰਪਰਦਾਇ ਦੇ ਸੰਤਾਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਨ੍ਹਾਂ ਦੀ ਮਹਾਨ ਵਿਚਾਰਧਾਰਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਭਾਰਤੀ ਇਤਿਹਾਸ ਦੇ ਮਹਾਨ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਬਰਾਬਰੀ ਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦਾ ਜੀਵਨ ਤੇ ਉਪਦੇਸ਼ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਇਸ ਪ੍ਰੋਗਰਾਮ ’ਚ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਗੁਰੂ ਸ਼ਬਦ ਨਾਲ ਜੁੜਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਸਰਕਾਰ ਦੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ, ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਤੇ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਪਿੰਡ ਸੇਮੀ ਤੋਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੇਮੀ, ਸੁਖਦੇਵ ਔਜਲਾ, ਚੁਨਾਲ ਔਜਲਾ, ਗੌਰਵ ਸੇਮੀ, ਗਿਨੀ ਸੇਮੀ, ਰਾਜੂ ਲਾਗੂ, ਸਰਬਜੀਤ ਲਾਗੂ ਸਮੇਤ ਹੋਰ ਸੰਗਤਾਂ ਨੇ ਹਾਜ਼ਰੀ ਭਰੀ।