- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਵਿਖੇ ਸਜਾਏ ਧਾਰਮਿਕ ਦੀਵਾਨ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ। ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਸਮਾਜ ’ਚ ਬਰਾਬਰਤਾ, ਭਾਈਚਾਰਕ ਸਾਂਝ, ਸੇਵਾ, ਨਿਮਰਤਾ ਤੇ ਸਰਬੱਤ ਦੇ ਭਲੇ ਦਾ ਰਾਹ ਦਿਖਾਇਆ। ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ, ਜਨਰਲ ਸਕੱਤਰ ਹਰਜੀਤ ਸਿੰਘ ਬਾਬਾ, ਤਰਲੋਚਨ ਸਿੰਘ ਛਾਬੜਾ, ਅਮਰਪ੍ਰੀਤ ਸਿੰਘ ਰਿੰਕੂ, ਇੰਦਰਜੀਤ ਸਿੰਘ ਬੱਬਰ, ਇੰਦਰ ਅਲੱਗ, ਗੁਰਸ਼ਰਨ ਸਿੰਘ ਸ਼ੰਨੂ, ਰਣਜੀਤ ਸਿੰਘ ਸੰਤ, ਕੰਵਲਜੀਤ ਸਿੰਘ ਜੱਜ, ਪ੍ਰਿਤਪਾਲ ਸਿੰਘ ਲੱਕੀ, ਗਗਨ ਨਾਰੰਗ, ਸਿਦਕ ਸੇਤੀਆ, ਅਰਸ਼ਦੀਪ ਸਿੰਘ ਕਾਲੜਾ ਆਦਿ ਨੇ ਹਾਜ਼ਰੀ ਭਰੀ।