- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੰਨ ਧੰਨ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਦੀਵਾਨ

ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ
ਗੁਰਦੁਆਰਾ ਸਿੰਘ ਸਭਾ ਲੋਹੀਆਂ ਖ਼ਾਸ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜੇ ਸਬੰਧੀ 25 ਤਰੀਕ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਭਾਈ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸ਼ਾਮ ਨੂੰ ਵੀ ਦੀਵਾਨ ਸਜਾਏ ਗਏ ਜਿਸ ’ਚ ਗੁਰੂ ਸਾਹਿਬ ਦੇ ਜੀਵਨ ਬਾਰੇ ਤੇ ਉਨ੍ਹਾਂ ਦੇ ਦੱਸੇ ਮਾਰਗ ਉੱਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਗੁਰਨਾਮ ਸਿੰਘ ਖਾਲਸਾ, ਦਵਿੰਦਰ ਸਿੰਘ, ਅਮਰਜੀਤ ਸਿੰਘ, ਡਾ. ਸਤਨਾਮ ਸਿੰਘ, ਅਵਤਾਰ ਸਿੰਘ ਚੰਦੀ, ਚਨ ਸਿੰਘ ਚੰਦੀ, ਨਗਰ ਪੰਚਾਇਤ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ, ਸਾ. ਪ੍ਰਧਾਨ ਸ਼ਾਬਾਜ ਸਿੰਘ, ਬੀਬੀ ਇੰਦਰਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਨਰਿੰਦਰ ਕੌਰ, ਬੀਬੀ ਮਨਿੰਦਰ ਕੌਰ,ਬੀਬੀ ਸੁਖਜੀਤ ਕੌਰ, ਬੀਬੀ ਪ੍ਰਵੀਨ ਕੌਰ ਤੇ ਹੋਰ ਹਾਜ਼ਰ ਸਨ। ਇਸ ਤੋਂ ਇਲਾਵਾ ਪ੍ਰਾਚੀਨ ਸ਼ਿਵ ਮੰਦਿਰ ਤੋਂ ਮਹੰਤ ਜੈ ਰਾਮ ਜੀ ਮਹਾਰਾਜ ਤੇ ਰੁਪੇਸ਼ ਕੁਮਾਰ ਸੱਦੀ, ਸੰਜੀਵ ਕੰਡਾ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਲਵਾਈ। ਇਸ ਮੌਕੇ ਗ੍ਰੰਥੀ ਸਿੰਘ ਨੇ ਵਿਚਾਰ ਕਰਦੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਇੱਥੇ ਹਰ ਧਰਮ ਤੇ ਵਰਗ ਦੇ ਲੋਕ ਰਹਿੰਦੇ ਨੇ ਤੇ ਉਹ ਰਲ ਮਿਲ ਕੇ ਹਰ ਤਰ੍ਹਾਂ ਦੇ ਧਾਰਮਿਕ ਸਮਾਗਮ ਤੇ ਤਿਉਹਾਰ ਮਨਾਉਂਦੇ ਹਨ ਤੇ ਸਾਂਝੀਵਰਤਾ ਦਾ ਸੰਦੇਸ਼ ਦਿੰਦੇ ਹਨ।