ਮਾਤਾ ਨਛੱਤਰ ਕੌਰ ਨੂੰ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
ਮਾਤਾ ਨਛੱਤਰ ਕੌਰ ਨੂੰ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
Publish Date: Sun, 10 May 2026 06:29 PM (IST)
Updated Date: Mon, 11 May 2026 04:06 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਿੰਡ ਨੰਗਲ ਦੇ ਚੌਕੀਦਾਰ ਫਕੀਰ ਚੰਦ ਜੀ ਦੀ ਧਰਮ ਪਤਨੀ ਬੀਬੀ ਨਛੱਤਰ ਕੌਰ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਸਥਾਨ ’ਤੇ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਨੰਗਲ ਬੇਟ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਜੀ ਸਮੇਤ ਵੱਖ-ਵੱਖ ਧਾਰਮਿਕ ਤੇ ਸਮਾਜਿਕ ਆਗੂਆਂ ਵੱਲੋਂ ਮਾਤਾ ਨਛੱਤਰ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਦੌਰਾਨ ਵਿਨੋਦ ਰਹੇਜਾ, ਸਾਬਕਾ ਸਰਪੰਚ ਹੁਸਨ ਲਾਲ, ਗੁਰਮੇਲ ਸਿੰਘ, ਗੁਰਮੀਤ ਸਿੰਘ ਨੰਬਰਦਾਰ ਆਲੋਵਾਲ ਤੇ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।