ਅਮਰਜੀਤ ਸਿੰਘ ਵੇਹਗਲ, ਜਲੰਧਰ : ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਜਾਰੀ ਸਮਾਗਮਾਂ ਦੀ ਲੜੀ 'ਚ ਭਾਈ ਸਤਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸ਼ਨਵੀਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗਿਆਨੀ ਪਰਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਬਾਗਾਂਵਾਲੇ, ਬਲਜੀਤ ਸਿੰਘ ਸੇਠੀ, ਰਾਜਿੰਦਰ ਸਿੰਘ ਬੇਦੀ, ਸਰਬਜੀਤ ਸਿੰਘ, ਜਤਿੰਦਰ ਸਿੰਘ ਖਾਲਸਾ, ਗੁਰਮਿੰਦਰ ਸਿੰਘ ਗੋਮਾ, ਬਲਵੀਰ ਸਿੰਘ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਸੁਖਦੇਵ ਸਿੰਘ ਸਹਿਗਲ, ਦਵਿੰਦਰ ਸਿੰਘ, ਸਰਦੂਲ ਸਿੰਘ, ਗੁਰਮੀਤ ਸਿੰਘ ਪਟਵਾਰੀ, ਗੁਰਿੰਦਰ ਸਿੰਘ ਮਝੈਲ ਆਦਿ ਹਾਜ਼ਰ ਸਨ।