ਦਿਵਿਆ ਜਯੋਤੀ ਸਕੂਲ ’ਚ ਮਨਾਇਆ ਗਣਤੰਤਰ ਦਿਵਸ
ਦਿਵਿਆ ਜਯੋਤੀ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ
Publish Date: Tue, 27 Jan 2026 07:45 PM (IST)
Updated Date: Tue, 27 Jan 2026 07:46 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਵਿਖੇ ਗਣਤੰਤਰ ਦਿਵਸ ਬੜੀ ਹੀ ਧੂਮਧਾਮ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਕੂਲ ਵਿਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਲੋਕ-ਨਾਚ ਅਤੇ ਦੇਸ਼ ਭਗਤੀ ’ਤੇ ਅਧਾਰਿਤ ਨਾਟਕਾਂ ਨੇ ਸਭ ਦਾ ਮਨ ਮੋਹ ਲਿਆ। ਸਕੂਲ ਕੋਆਰਡੀਨੇਟਰ ਮਾਨਸੀ ਬਾਂਸਲ ਅਤੇ ਪ੍ਰਿੰਸੀਪਲ ਡਿੰਪਲ ਗੋਇਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਦਿਲਾਂ ਵਿੱਚ ਦੇਸ਼ ਪ੍ਰੇਮ ਅਤੇ ਰਾਸ਼ਟਰੀ ਭਾਵਨਾ ਨੂੰ ਹਮੇਸ਼ਾ ਕਾਇਮ ਰੱਖਣ ਅਤੇ ਇੱਕ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਇਸ ਮੌਕੇ ਮਾਸਟਰ ਪ੍ਰਭਜੀਤ ਸਿੰਘ, ਕੁਲਬੀਰ ਸਿੰਘ, ਅਧਿਆਪਕ ਸਿਮੀ, ਸੁਰਭੀ, ਰਜਿੰਦਰ ਕੌਰ, ਸ਼ਰਨਜੀਤ ਕੌਰ, ਪਰਮਿੰਦਰ ਕੌਰ, ਮਨਜਿੰਦਰ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ।