ਜੋਤੀ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਮਨਾਇਆ
ਜੋਤੀ ਪਬਲਿਕ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ
Publish Date: Sat, 24 Jan 2026 08:42 PM (IST)
Updated Date: Sat, 24 Jan 2026 08:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜੋਤੀ ਪਬਲਿਕ ਸਕੂਲ, ਅਮਨ ’ਚ ਗਣਤੰਤਰ ਦਿਵਸ ਦੇਸ਼ ਭਗਤੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਮਧੂ ਉੱਪਲ ਵੱਲੋਂ ਕੌਮੀ ਤਿਰੰਗਾ ਲਹਿਰਾਉਣ ਨਾਲ ਹੋਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਭਰੇ ਗੀਤ ਪੇਸ਼ ਕੀਤੇ ਤੇ ਦਿਲਖਿੱਚਵਾਂ ਨਾਚ ਪੇਸ਼ ਕਰਕੇ ਸਮਾਂ ਬੰਨ੍ਹ ਦਿੱਤਾ। ਇਸ ਮੌਕੇ ਪ੍ਰਿੰਸੀਪਲ ਮਧੂ ਉੱਪਲ ਨੇ ਵਿਦਿਆਰਥੀਆਂ ਤੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਸਮਝਣ, ਅਨੁਸ਼ਾਸਨ ’ਚ ਰਹਿਣ ਤੇ ਰਾਸ਼ਟਰੀ ਏਕਤਾ ਦੀ ਪ੍ਰੇਰਨਾ ਦਿੰਦਾ ਹੈ।