ਖ਼ਾਲਸਾ ਕਾਲਜ ਫਾਰ ਵੂਮੈਨ ’ਚ ਦੱਸੀ ਗਣਤੰਤਰ ਦਿਵਸ ਦੀ ਮਹਤੱਤਾ
ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 07:21 PM (IST)
Updated Date: Tue, 27 Jan 2026 07:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਨੇ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਰਾਸ਼ਟਰੀ ਝੰਡਾ ਲਹਿਰਾਇਆ। ਡਾ. ਰਾਏ ਨੇ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਦੱਸਿਆ ਤੇ ਕਿਹਾ ਕਿ ਇਹ ਉਹ ਦਿਨ ਹੈ ਜਦੋਂ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਉਨ੍ਹਾਂ ਨੇ ਸੰਵਿਧਾਨ ’ਚ ਦਿੱਤੇ ਮੌਲਿਕ ਅਧਿਕਾਰਾਂ, ਕਰਤੱਵਾਂ ਤੇ ਨਿਰਦੇਸ਼ਕ ਸਿਧਾਂਤਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਉਤੇ ਜ਼ੋਰ ਦਿੱਤਾ। ਪ੍ਰਿੰਸੀਪਲ ਨੇ ਨਿਆਂ, ਆਜ਼ਾਦੀ ਤੇ ਸਮਾਨਤਾ ਦੀ ਮਹੱਤਤਾ ਨੂੰ ਵੀ ਰੌਸ਼ਨ ਕੀਤਾ। ਪ੍ਰਿੰਸੀਪਲ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਇਆ ਤੇ ਨਾਗਰਿਕਾਂ ਨੂੰ ਆਪਣੇ ਫਰਜ਼ ਤੇ ਜ਼ਿੰਮੇਵਾਰੀਆਂ ਨਿਭਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦੇ ਫੈਕਲਟੀ ਮੈਂਬਰਾਂ ਤੇ ਗੈਰ-ਅਧਿਆਪਕ ਸਟਾਫ਼ ਨੇ ਵੀ ਹਾਜ਼ਰੀ ਭਰੀ। ਪ੍ਰੋਗਰਾਮ ਕਾਲਜ ਦੇ ਐੱਨਸੀਸੀ ਵਿਭਾਗ ਦੀ ਏਐੱਨਓ ਲੈਫਟੀਨੈਂਟ ਡਾ. ਰੂਪਾਲੀ ਰਾਜਦਾਨ ਦੀ ਯੋਗ ਅਗਵਾਈ ਹੇਠ ਕਰਵਾਇਆ।