ਸੁਨਹਿਰੇ ਭਵਿੱਖ ’ਚ ਸਿਰਜਣਾ ਹੈ ਗਣਤੰਤਰ ਦਿਵਸ
ਸਟੇਟ ਪਬਲਿਕ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ
Publish Date: Tue, 27 Jan 2026 08:55 PM (IST)
Updated Date: Tue, 27 Jan 2026 08:58 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਟੇਟ ਪਬਲਿਕ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਪ੍ਰਧਾਨਗੀ ਤੇ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਵੱਲੋਂ ਤਿਰੰਗਾ ਲਹਿਰਾਉਣ ਤੇ ਰਾਸ਼ਟਰੀ ਗਾਨ ਨਾਲ ਹੋਈ। ਸੱਤਵੀਂ, ਅੱਠਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਕੀਤੀ ਗਈ ਪਰੇਡ ਵਿਚ ਖਾਸ ਤੌਰ ਤੇ ਨੌਵੀਂ ਤੋਂ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਰਿਹਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਭਾਵਨਾ ਅਤੇ ਰਾਜਵੀਰ ਨੇ ਬਾਖੂਬੀ ਨਿਭਾਈ। ਅੰਤ ਵਿਚ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਿਰਫ਼ ਭੂਤਕਾਲ ਨੂੰ ਯਾਦ ਕਰਨ ਦਾ ਦਿਨ ਨਹੀਂ, ਸਗੋਂ ਵਰਤਮਾਨ ਨੂੰ ਅਪਣਾਉਣ ਅਤੇ ਸੁਨਹਿਰੇ ਭਵਿੱਖ ਦੀ ਸਿਰਜਣਾ ਕਰਨ ਦਾ ਦਿਨ ਵੀ ਹੈ। ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।