ਸੁਆਮੀ ਸੰਤ ਦਾਸ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਮਨਾਇਆ
ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
Publish Date: Sun, 25 Jan 2026 06:35 PM (IST)
Updated Date: Mon, 26 Jan 2026 04:11 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਇੰਦਰਜੀਤ ਕੌਰ ਦੇ ਸੂਝਵਾਨ ਭਾਸ਼ਣ ਨਾਲ ਹੋਈ, ਜਿਨ੍ਹਾਂ ਆਪਣੇ ਦੇਸ਼ ਪ੍ਰਤੀ ਨਾਗਰਿਕਾਂ ਦੇ ਫਰਜ਼ਾਂ ਤੇ ਜ਼ਿੰਮੇਵਾਰੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦਾ ਅਸਲ ਸਾਰ ਆਪਣੇ ਫਰਜ਼ਾਂ ਨੂੰ ਸਮਝਣ ਤੇ ਪੂਰਾ ਕਰਨ ’ਚ ਹੈ। ਇਸ ਤੋਂ ਬਾਅਦ ਸੰਗੀਤ ਤੇ ਨ੍ਰਿਤ ਵਿਭਾਗ ਵੱਲੋਂ ਮਨਮੋਹਕ ਤੇ ਉਤਸ਼ਾਹੀ ਸੱਭਿਆਚਾਰਕ ਪ੍ਰਦਰਸ਼ਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਸੋਨੀਆ ਮਾਗੋ ਦੇ ਪ੍ਰੇਰਣਾਦਾਇਕ ਭਾਸ਼ਣ ਨਾਲ ਸਮਾਗਮ ਸਮਾਪਤ ਹੋਇਆ।