ਟੈਗੋਰ ਸਕੂਲ ’ਚ ਗਣਤੰਤਰ ਦਿਵਸ ਦੀ ਅਹਿਮੀਅਤ ਦੱਸੀ
ਟੈਗੋਰ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ
Publish Date: Tue, 27 Jan 2026 06:48 PM (IST)
Updated Date: Tue, 27 Jan 2026 06:49 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ’ਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੀ ਡੀਨ ਵਿਨੋਦ ਸ਼ਸ਼ੀ ਜੈਨ ਤੇ ਡਾਇਰੈਕਟਰ ਰੁਚਿਕਾ ਜੈਨ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਦੇਸ਼ ਭਗਤੀ ਦਾ ਗੀਤ ਗਾ ਕੇ ਕੀਤਾ ਗਿਆ। ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। ਸਭ ਦੇਸ਼ ਭਗਤੀ ਦੇ ਰੰਗ ’ਚ ਰੰਗੇ ਹੋਏ ਨਜ਼ਰ ਆਏ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਦੱਸਿਆ ਇਸ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ। ਸੰਵਿਧਾਨ ਦੀ ਮਹੱਤਤਾ ਦੀ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ। ਰਾਸ਼ਟਰੀ ਗੀਤ ਗਾ ਕੇ ਪ੍ਰੋਗਰਾਮ ਸੰਪਨ ਕੀਤਾ ਗਿਆ।