ਏਕਮ ਪਬਲਿਕ ਸਕੂਲ ’ਚ ਮਨਾਇਆ ਗਣਤੰਤਰ ਦਿਵਸ
ਏਕਮ ਪਬਲਿਕ ਸਕੂਲ ’ਚ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ
Publish Date: Tue, 27 Jan 2026 06:16 PM (IST)
Updated Date: Tue, 27 Jan 2026 06:19 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਤਪੁਰ : ਏਕਮ ਪਬਲਿਕ ਸਕੂਲ ’ਚ 76ਵਾਂ ਗਣਤੰਤਰ ਦਿਵਸ ਪੂਰੇ ਦੇਸ਼ ਭਗਤੀ ਭਾਵ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਤੇ ਸਿੱਖਿਆਤਮਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਸ ਨਾਲ ਸਕੂਲ ਦਾ ਮਾਹੌਲ ਦੇਸ਼ਭਗਤੀ ਦੇ ਰੰਗਾਂ ਨਾਲ ਰੰਗਿਆ ਗਿਆ। ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਤੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਕੇਜੀ ਵਿੰਗ ਦੇ ਬੱਚਿਆਂ ਲਈ ਕਲਰਿੰਗ ਤੇ ਪੇਂਟਿੰਗ ਐਕਟੀਵਿਟੀਆਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਦੇ ਗੀਤਾਂ ’ਤੇ ਮਨਮੋਹਕ ਪੇਸ਼ਕਾਰੀਆਂ ਤੇ ਕੋਰੀਓਗਰਾਫੀ ਪੇਸ਼ ਕੀਤੀ ਗਈ। ਪ੍ਰੋਗਰਾਮ ਦੇ ਅਖੀਰ ’ਚ ਰਾਸ਼ਟਰੀ ਗਾਨ ਗਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਗਣਤੰਤਰ ਦਿਵਸ ਦੀ ਮਹੱਤਤਾ ’ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਅਜਿਹੇ ਦਿਵਸ ਬੱਚਿਆਂ ਅੰਦਰ ਦੇਸ਼ਭਗਤੀ ਦੀ ਭਾਵਨਾ, ਅਨੁਸ਼ਾਸਨ ਤੇ ਰਾਸ਼ਟਰੀ ਜ਼ਿੰਮੇਵਾਰੀ ਦਾ ਜਜ਼ਬਾ ਪੈਦਾ ਕਰਦੇ ਹਨ। ਉਨ੍ਹਾਂ ਬੱਚਿਆਂ ਨੂੰ 26 ਜਨਵਰੀ 1950 ਨਾਲ ਸਬੰਧਤ ਇਤਿਹਾਸਿਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਦਲਜੀਤ ਸਿੰਘ, ਵਾਈਸ ਪ੍ਰਿੰਸੀਪਲ ਦਲਜੀਤ ਕੌਰ, ਕੋਆਰਡੀਨੇਟਰ ਸਵਪਨਦੀਪ ਕੌਰ, ਬਲਾਕ ਹੈੱਡ ਦਵਿੰਦਰ ਨਾਹਰ, ਚੇਤਨਾ ਰਾਜਦੇਵ, ਰਾਜਵਿੰਦਰ ਕੌਰ ਸਮੇਤ ਮਾਈਕਲ, ਸੁਰਿੰਦਰ ਸਿੰਘ, ਹਰਸ਼ਦੀਪ ਸਿੰਘ, ਕਿਰਨਦੀਪ ਕੌਰ, ਪਰਮਿੰਦਰ ਕੌਰ, ਚਰਨਜੀਤ ਕੌਰ, ਨਵਦੀਪ ਕੌਰ, ਨਿਧੀ, ਮਨਪ੍ਰੀਤ ਸਿੱਧੂ, ਨਿਸ਼ੂ ਮਹਾਜਨ, ਗੁਰਜੀਤ ਕੌਰ ਆਦਿ ਹਾਜ਼ਰ ਸਨ।