ਦੇਸ਼ ਦੀ ਤਰੱਕੀ ’ਚ ਨੌਜਵਾਨਾਂ ਦੀ ਭੂਮਿਕਾ ਅਹਿਮ : ਡਾ. ਵਿੱਜ
ਪੁਲਿਸ ਡੀਏਵੀ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਸਮਾਰੋਹ ਸ਼ਰਧਾ ਨਾਲ ਮਨਾਇਆ
Publish Date: Sat, 24 Jan 2026 08:14 PM (IST)
Updated Date: Sat, 24 Jan 2026 08:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ’ਚ ਸ਼ਨਿਚਰਵਾਰ ਨੂੰ ਗਣਤੰਤਰ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਦੀ ਮੌਜੂਦਗੀ ’ਚ ਅਸੈਂਬਲੀ ਸੈਸ਼ਨ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਡਾ. ਵਿੱਜ ਵੱਲੋਂ ਤਿਰੰਗੇ ਦੇ ਰੰਗਾਂ ਵਾਲੇ ਗੁਬਾਰੇ ਛੱਡ ਕੇ ਦੇਸ਼ ਪ੍ਰਤੀ ਅਟੱਲ ਨਿਸ਼ਠਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਕਾਊਟਸ ਤੇ ਗਾਈਡਜ਼, ਐੱਨਸੀਸੀ ਦੇ ਆਰਮੀ, ਨੇਵੀ ਤੇ ਏਅਰ ਵਿੰਗ ਦੇ ਕੈਡਿਟਾਂ ਤੇ ਐੱਨਐੱਸਐੱਸ ਵਲੰਟੀਅਰਾਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ। ਪਰੇਡ ਕਮਾਂਡਰ ਅਭਿਰਾਜ ਸ਼ਰਮਾ ਦੀ ਅਗਵਾਈ ਹੇਠ ਪਰੇਡ ਟੀਮ ਨੇ ‘ਸਾਰੇ ਜਹਾਂ ਸੇ ਅੱਛਾ’ ਦੀ ਧੁਨ ’ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸੱਭਿਆਚਾਰਕ ਪ੍ਰੋਗਰਾਮਾਂ ਦੀ ਲੜੀ ’ਚ ਮਨਸਵੀ ਸਦਨ ਵੱਲੋਂ 26 ਜਨਵਰੀ ਦੀ ਇਤਿਹਾਸਕ ਮਹੱਤਤਾ ਤੇ ‘ਵੰਦੇ ਮਾਤਰਮ’ ਗੀਤ ਦੀ 150ਵੀਂ ਵਰ੍ਹੇਗੰਢ ਨੂੰ ਉਜਾਗਰ ਕਰਦਾ ਨਾਟਕ ਪੇਸ਼ ਕੀਤਾ ਗਿਆ, ਜਿਸ ਦੀ ਦਰਸ਼ਕਾਂ ਨੇ ਰੱਜ ਕੇ ਸ਼ਲਾਘਾ ਕੀਤੀ। ਆਪਣੇ ਸੰਬੋਧਨ ’ਚ ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਤੇ ਸੱਚੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ’ਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ ਤੇ ਉਨ੍ਹਾਂ ਨੂੰ ਆਪਣੇ ਕਰੱਤਵਾਂ ਨੂੰ ਨਿਭਾਉਂਦੇ ਹੋਏ ਦੇਸ਼ ਸੇਵਾ ਲਈ ਸਦਾ ਤੱਤਪਰ ਰਹਿਣਾ ਚਾਹੀਦਾ ਹੈ।