ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਦੇਸ਼ ਦੇ 72ਵੇਂ ਗਣਤੰਤਰਤਾ ਦਿਵਸ ਸਬੰਧੀ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਮਨਾਇਆ ਜਾਵੇਗਾ। ਇਸ ਸਮਾਰੋਹ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਹੋਣਗੇ। ਮੁੱਖ ਮਹਿਮਾਨ ਵੱਲੋਂ ਸਵੇਰੇ 10 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਉਪਰੰਤ ਮੁੱਖ ਮਹਿਮਾਨ ਪਰੇਡ ਦਾ ਮੁਆਇਨਾ ਕਰਨਗੇ ਤੇ ਫਿਰ 10 ਮਿੰਟ ਲਈ ਭਾਸ਼ਣ ਦੇਣਗੇ। 10.20 ਵਜੇ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਸਨਮਾਨ ਤੇ ਇਨਾਮ ਵੰਡ ਦੀ ਰਸਮ 10.30 ਤੋਂ 10.40 ਵਜੇ ਤਕ ਹੋਵੇਗੀ। ਇਸ ਉਪਰੰਤ ਰਾਸ਼ਟਰੀ ਗਾਣ ਹੋਵੇਗਾ ਤੇ 10.45 ਮਿੰਟ 'ਤੇ ਸਮਾਗਮ ਦੀ ਸਮਾਪਤੀ ਹੋਵੇਗੀ।