ਜੇਐਨਐਨ, ਪੰਜਾਬੀ ਜਾਗਰਣ ਟੀਮ,ਜਲੰਧਰ,ਲੁਧਿਆਣਾ, ਅੰਮ੍ਰਿਤਸਰ: Republic Day Parade 2020ःਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਨੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਜਾ ਰਹੇ ਸਮਾਰੋਹਾਂ ਵਿਚ ਭਾਗ ਲੈ ਕੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਪੰਜਾਬ ਭਰ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ। ਗੁਰਦਾਸਪੁਰ ਵਿਚ ਰਾਜਪਾਲ ਬੀਪੀ ਸਿੰਘ ਬਦਨੌਰ ਜਦਕਿ ਮੋਹਾਲੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਪਰੇਡ ਨੂੰ ਸਲਾਮੀ ਦਿੱਤੀ।

ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਦੀ ਜਨਤਾ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰਤਾਰਪੁਰ ਲਾਂਘਾ ਖੁੱਲਣ ਨਾਲ ਹਜ਼ਾਰਾਂ ਲੋਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ।

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਜ਼ਿਲ੍ਹ ਪੱਧਰ ਦੇ ਪ੍ਰੋਗਰਾਮ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਰੇਡ ਦੀ ਸਲਾਮੀ ਲੈ ਕੇ ਤਿਰੰਗਾ ਲਹਿਰਾਇਆ। ਉਨ੍ਹਾਂ ਨੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਵੀ ਦਿੱਤੀ।


ਕੈਬਨਿਟ ਮੰਤਰੀ ਸੁਖਬਿੰਦਰ ਸਿੰੰਘ ਸਰਕਾਰੀਆ ਨੇ ਅੰਮ੍ਰਿਤਸਰ ਵਿਚ ਝੰਡਾ ਲਹਿਰਾਇਆ।ਉਨ੍ਹਾਂ ਪ੍ਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸੁਖਬਿੰਦਰ ਸਿੰਘ ਸਰਕਾਰੀਆ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ,ਜਲ ਸਰੋਤ ,ਮਾਈਨਿੰਗ ਤੇ ਜੀਓਲੋਜੀ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਆਜਾਦੀ ਗੁਲਾਟੀਏ ਉਨ•ਾਂ ਦੇ ਪਰਿਵਾਰਾਂ ਅਤੇ ਸਮਾਜ ਖੇਤਰ ਵਿਚ ਵਿਲੱਖਣ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਤ ਵੀ ਕੀਤਾ । ਸਮਾਗਮ ਦੌਰਾਨ ਵੱਖ -ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸ਼ਾਉਣੀਆਂ ਝਾਕੀਆਂ ਵੀ ਕੱਢੀਆਂ ਗਈਆਂ।

ਲੁਧਿਆਣਾ ਵਿਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਾਰੇ ਸਕੂਲ ਸਮਾਰਟ ਸਕੂਲ ਬਣਾਏ ਜਾਣਗੇ। ਲੁਧਿਆਣਾ ਵਿਚ 30 ਬਿਸਤਰਿਆਂ ਦਾ ਹਸਪਤਾਲ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਸਰਕਾਰ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਖੋਲੇਗੀ। ਚੌਧਰੀ ਨੇ ਸਰਕਾਰ ਵੱਲੋਂ ਔਰਤਾਂ ਨੂੰ ਵਿਸ਼ੇਸ਼ ਸੁਰੱਖਿਆ ਦੇਣ ਦੀ ਗੱਲ ਵੀ ਕਹੀ। ਲੁਧਿਆਣਾ ਵਿਚ ਟ੍ਰੈਫਿਕ ਮਾਰਸ਼ਲ ਸਕੀਮ ਦਾ ਵੀ ਉਦਘਾਟਨ ਕੀਤਾ। ਪਟਿਆਲਾ ਵਿਚ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਰੇਡ ਦੀ ਸਲਾਮੀ ਲਈ ਅਤੇ ਤਿਰੰਗਾ ਲਹਿਰਾਇਆ। ਪਠਾਨਕੋਟ ਵਿਖੇ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੌਮੀ ਝੰਡਾ ਲਹਿਰਾਇਆ। ਆਜ਼ਾਦੀ ਘੁਲਾਟੀਆਂ ਨੂੰ ਸਨਮਾਨਤ ਕੀਤਾ । ਵੱਖ-ਵੱਖ ਸਕੂਲਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Posted By: Tejinder Thind