- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਤਵਾਦ ਪੀੜਤ ਹਿੰਦੂਆਂ ਦੇ ਮੁਆਵਜ਼ੇ ਨੂੰ ਲੈ ਕੇ ਪਵਨ ਗੁਪਤਾ ਤੇ ਮਨੋਜ ਨੰਨਾ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਅੱਤਵਾਦ ਪੀੜਤ ਹਿੰਦੂਆਂ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਤੇ ਹਿੰਦ ਕ੍ਰਾਂਤੀ ਦਲ ਦੇ ਰਾਸ਼ਟਰੀ ਪ੍ਰਧਾਨ ਮਨੋਜ ਨੰਨਾ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਅੱਤਵਾਦ ਪੀੜਤਾਂ ਦੇ ਮੁੱਦੇ 'ਤੇ ਸਪੱਸ਼ਟ ਜਵਾਬ ਮੰਗਿਆ। ਪਵਨ ਗੁਪਤਾ ਨੇ ਕਿਹਾ ਕਿ ਪੰਜਾਬ ’ਚ ਅੱਤਵਾਦ ਦੌਰਾਨ ਮਾਰੇ ਗਏ ਹਿੰਦੂ ਪਰਿਵਾਰਾਂ ਲਈ 781 ਕਰੋੜ ਰੁਪਏ ਦੇ ਮੁਆਵਜ਼ਾ ਪੈਕੇਜ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕੇਂਦਰੀ ਗ੍ਰਹਿ ਮੰਤਰੀ ਇਸ ਪੈਕੇਜ ਨੂੰ ਵਧਾ ਕੇ 5100 ਕਰੋੜ ਰੁਪਏ ਕਰਨ ਦਾ ਐਲਾਨ ਕਰਨਗੇ। ਮਨੋਜ ਨੰਨਾ ਨੇ ਕਿਹਾ ਕਿ ਪੰਜਾਬ ’ਚ ਅਕਾਲੀ-ਭਾਜਪਾ ਗਠਜੋੜ, ਕਾਂਗਰਸ ਜਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ ਹੋਵੇ, ਅੱਤਵਾਦ ਪੀੜਤ ਹਿੰਦੂਆਂ ਦੇ ਜ਼ਖ਼ਮਾਂ 'ਤੇ ਮਰਹਮ ਲਗਾਉਣ ਲਈ ਠੋਸ ਕਦਮ ਨਹੀਂ ਚੁੱਕੇ ਗਏ। ਆਗੂਆਂ ਨੇ ਕਿਹਾ ਕਿ ਜੇਕਰ ਅੱਤਵਾਦ ਪੀੜਤ ਹਿੰਦੂਆਂ ਦੀਆਂ ਮੰਗਾਂ ਤੇ 11 ਸੂਤਰੀ ਮੰਗਾਂ ਨੂੰ ਲੈ ਕੇ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਉਹ ਇਸ ਮੁੱਦੇ ਨੂੰ ਜਨਤਾ ਤੱਕ ਲੈ ਕੇ ਜਾਣਗੇ। ਇਸ ਮੌਕੇ ਰਾਸ਼ਟਰੀ ਜਨਰਲ ਸਕੱਤਰ ਕ੍ਰਿਸ਼ਨਾ ਸ਼ਰਮਾ, ਸ਼ਮਾਕਾਂਤ ਪਾਂਡੇ, ਮਨੀ ਸ਼ੇਰਾ, ਨਰਿੰਦਰ ਭਾਰਦਵਾਜ, ਕਿਸ਼ੋਰ ਭਸੀਨ, ਰਾਜੇਸ਼ ਗੁਪਤਾ ਤੇ ਸੰਜੀਵ ਸ਼ਰਮਾ ਸਮੇਤ ਹੋਰ ਆਗੂ ਹਾਜ਼ਰ ਸਨ।