v> ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਕਮਿਸ਼ਨਰੇਟ ਪੁਲਿਸ ਜਲੰਧਰ ਤੋਂ ਪਿਛਲੇ ਸਾਲ ਸੇਵਾਮੁਕਤ ਹੋਏ ਇਕ ਡੀਸੀਪੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਪਾਰਟੀ ਅੰਦਰਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਉਕਤ ਸੇਵਾਮੁਕਤ ਡੀਸੀਪੀ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਮੰਗਲਵਾਰ ਨੂੰ ਪ੍ਰੈੱਸ ਕਲੱਬ ਜਲੰਧਰ ਵਿਚ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਉਕਤ ਸੇਵਾਮੁਕਤ ਡੀਸੀਪੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਰਤਾਰਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਸੇਵਾਮੁਕਤ ਪੁਲਿਸ ਅਧਿਕਾਰੀ ਆਪਣੀ ਰਿਟਾਇਰਮੈਂਟ ਤੋਂ ਤੁਰੰਤ ਬਾਅਦ ਹੀ ਆਪਣੀ ਸਿਆਸੀ ਪਾਰੀ ਖੇਡਣ ਲਈ ਸਰਗਰਮ ਹੋ ਗਏ ਸਨ ਅਤੇ ਉਨ੍ਹਾਂ ਨੇ ਆਪਣੇ ਸਨਮਾਨ ਵਿਚ ਰੱਖੇ ਸਮਾਗਮਾਂ ਦੌਰਾਨ ਸਿਆਸਤ ਵਿਚ ਆਉਣ ਦਾ ਐਲਾਨ ਕਰ ਦਿੱਤਾ ਸੀ।

Posted By: Jagjit Singh