ਰਿਟਾਇਰਡ ਰੇਲਵੇ ਮੈਨਜ਼ ਫੈਡਰੇਸ਼ਨ ਦੀ ਮੀਟਿੰਗ ਭਲਕੇ
ਰਿਟਾਇਰਡ ਰੇਲਵੇ ਮੈਨਜ਼ ਫੈਡਰੇਸ਼ਨ ਦੀ ਸਲਾਨਾ ਮੀਟਿੰਗ 12 ਅਪ੍ਰੈਲ ਨੂੰ
Publish Date: Fri, 10 Apr 2026 08:12 PM (IST)
Updated Date: Fri, 10 Apr 2026 08:14 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਆਲ ਇੰਡੀਆ ਰਿਟਾਇਰਡ ਰੇਲਵੇ ਮੈਨਜ਼ ਫੈਡਰੇਸ਼ਨ ਦੀ ਸਾਲਾਨਾ ਮੀਟਿੰਗ 12 ਅਪ੍ਰੈਲ ਨੂੰ ਸਵੇਰੇ 10 ਵਜੇ ਟ੍ਰੈਫਿਕ ਅਕਾਊਂਟਸ ਦਫਤਰ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਪ੍ਰਧਾਨ ਗੁਰਚਰਨ ਸਿੰਘ ਕਰਨਗੇ। ਇਹ ਜਾਣਕਾਰੀ ਜਾਰੀ ਇਕ ਪ੍ਰੈੱਸ ਨੋਟ ’ਚ ਜਥੇਬੰਦੀ ਦੇ ਜਨਰਲ ਸਕੱਤਰ ਹਰਚਰਨ ਸਿੰਘ ਨੇ ਦਿੰਦਿਆਂ ਕਿਹਾ ਹੈ ਕਿ ਮੀਟਿੰਗ ’ਚ ਜਥੇਬੰਦੀ ਦੀਆਂ ਪ੍ਰਾਪਤੀਆਂ ਬਾਰੇ ਮੈਂਬਰਾਂ ਨੂੰ ਜਾਣੂ ਕਰਵਾਇਆ ਜਾਏਗਾ ਤੇ ਹੋਰ ਸਮੱਸਿਆਵਾਂ ’ਤੇ ਵਿਚਾਰ ਕੀਤਾ ਜਾਵੇਗਾ।