ਸੇਵਾਮੁਕਤ ਐੱਸਐੱਸਪੀ ਭੁੱਲਰ ਨੂੰ ਸਦਮਾ, ਚਾਚੇ ਦਾ ਦੇਹਾਂਤ
ਸੇਵਾਮੁਕਤ ਐੱਸਐੱਸਪੀ ਭੁੱਲਰ ਨੂੰ ਸਦਮਾ, ਚਾਚਾ ਦਾ ਦੇਹਾਂਤ, ਅੰਤਿਮ ਅਰਦਾਸ ਭਲਕੇ
Publish Date: Mon, 06 Apr 2026 08:03 PM (IST)
Updated Date: Mon, 06 Apr 2026 08:07 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੇਵਾਮੁਕਤ ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਥਾਣਾ ਸ਼ਾਹਕੋਟ ਦੇ ਐੱਸਐੱਚਓ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੇ ਪਰਿਵਾਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਚਾਚਾ ਮਹਿੰਦਰ ਸਿੰਘ ਭੁੱਲਰ ਬੀਤੀ 30 ਮਾਰਚ ਨੂੰ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਮਹਿੰਦਰ ਸਿੰਘ ਭੁੱਲਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 8 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਡਸਟਰੀਅਲ ਏਰੀਆ, ਜਲੰਧਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ। ਉਨ੍ਹਾਂ ਦੇ ਦੇਹਾਂਤ ‘ਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦੁੱਖ ਸਾਂਝਾ ਕਰਨ ਵਾਲਿਆਂ ਵਿਚ ਹਲਕਾ ਜਲੰਧਰ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ, ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡੀਐੱਸਪੀ ਸ਼ਾਹਕੋਟ ਸੁਖਪਾਲ ਸਿੰਘ, ਸਾਬਕਾ ਵਿਧਾਇਕ ਕੇਡੀ ਭੰਡਾਰੀ, ‘ਆਪ’ ਹਲਕਾ ਉੱਤਰੀ ਦੇ ਹਲਕਾ ਇੰਚਾਰਜ ਦਿਨੇਸ਼ ਢੱਲ, ਭਾਜਪਾ ਹਲਕਾ ਭੁਲੱਥ ਦੇ ਇੰਚਾਰਜ ਗੋਰਾ ਗਿੱਲ, ‘ਆਪ’ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ, ਹਲਕਾ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ, ਪੰਜਾਬ ਇਨਫੋਟੈੱਕ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ, ਬੈਕਫਿੰਕੋ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਗਾਇਕ ਸੁਰਜੀਤ ਭੁੱਲਰ ਸਮੇਤ ਵੱਡੀ ਗਿਣਤੀ ’ਚ ਆਗੂ ਸ਼ਾਮਲ ਸਨ।