ਸਿੱਖਿਆ ਤੇ ਸਿਹਤ ਖੇਤਰ ’ਚ ਲਿਆਂਦੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ : ਪੰਡੋਰੀ
ਸਿੱਖਿਆ ਤੇ ਸਿਹਤ ਖੇਤਰ ‘ਚ ਲਿਆਂਦੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ : ਪੰਡੋਰੀ
Publish Date: Thu, 29 Jan 2026 09:53 PM (IST)
Updated Date: Thu, 29 Jan 2026 09:55 PM (IST)

-ਪਿੰਡ ਬਾਹਮਣੀਆਂ ਵਿਖੇ ਆਂਗਨਵਾੜੀ ਸੈਂਟਰ ਦਾ ਕੀਤਾ ਉਦਘਾਟਨ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਖਾਸ ਤੌਰ ਤੇ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਪਿੰਡ ਬਾਹਮਣੀਆਂ ਵਿਖੇ ਨਵੇਂ ਤਿਆਰ ਕੀਤੇ ਗਏ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਨ ਮੌਕੇ ਕੀਤਾ। ਪਿੰਡ ਪੁੱਜਣ ‘ਤੇ ਸਰਪੰਚ ਸੁਖਵਿੰਦਰ ਸਿੰਘ ਸਾਬਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਤੇ ਪਿੰਡ ਦੇ ਲੋਕਾਂ ਵੱਲੋਂ ਹਲਕਾ ਇੰਚਾਰਜ ਪੰਡੋਰੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਬਿਹਤਰ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਸੁਧਾਰ ਲਿਆਉਣਾ ਸਰਕਾਰ ਦਾ ਮੁੱਖ ਟੀਚਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸਰਪੰਚ ਸੁਖਵਿੰਦਰ ਸਿੰਘ ਸਾਬਾ ਨੇ ਪਿੰਡ ਵਿਚ ਆਂਗਣਵਾੜੀ ਸੈਂਟਰ ਦੀ ਸੌਗਾਤ ਦੇਣ ਲਈ ਸਮੁੱਚੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਹਲਕਾ ਇੰਚਾਰਜ ਪੰਡੋਰੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਲਾਡੀ ਨੰਬਰਦਾਰ, ਮਾਸਟਰ ਦਿਲਬਾਗ ਸਿੰਘ ਮੈਂਬਰ ਪੰਚਾਇਤ, ਸੀਮਾ ਗਿੱਲ ਮੈਂਬਰ ਬਲਾਕ ਸੰਮਤੀ, ਮਨਦੀਪ ਸਿੰਘ ਮੈਂਬਰ ਪੰਚਾਇਤ, ਹਰਬੰਸ ਸਿੰਘ ਪ੍ਰਧਾਨ, ਕੁਲਦੀਪ ਸਿੰਘ ਪ੍ਰਧਾਨ, ਅਮਰ ਸਿੰਘ ਚੰਦੀ, ਜਰਨੈਲ ਸਿੰਘ ਧੰਜੂ, ਗੁਰਲਬਪ੍ਰੀਤ ਸਿੰਘ ਧੰਜੂ, ਮਨਜੀਤ ਸਿੰਘ ਧੰਜੂ ਸੈਕਟਰੀ, ਗੁਰਨਾਮ ਸਿੰਘ ਸਰਪੰਚ ਬਾਹਮਣੀਆਂ ਖੁਰਦ, ਸਰਬਜੀਤ ਸਿੰਘ ਮੈਂਬਰ, ਜੋਗਿੰਦਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਗੋਪੀ, ਜਸਪਿੰਦਰ ਸਿੰਘ, ਰੋਬਿਨ ਢੋਟ, ਰਵਿੰਦਰ ਸਿੰਘ ਸਾਬੀ, ਬਲਬੀਰ ਸਿੰਘ ਮੈਂਬਰ ਪੰਚਾਇਤ, ਜਰਨੈਲ ਸਿੰਘ, ਮੰਗਲ ਸਿੰਘ, ਬਖਸ਼ੀਸ਼ ਸਿੰਘ, ਅਵਤਾਰ ਸਿੰਘ ਜੰਮੂ, ਸ਼ਿੰਗਾਰਾ ਸਿੰਘ, ਬਾਪੂ ਅਵਤਾਰ ਸਿੰਘ, ਜਗਦੀਸ਼ ਸਿੰਘ, ਸੰਤੋਖ ਸਿੰਘ, ਲਵਪ੍ਰੀਤ ਸਿੰਘ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।