- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸੋਸੀਏਸ਼ਨ ਦੇ ਨੁਮਾਇੰਦੇ ਅਸ਼ੋਕ ਸੇਠੀ ਵੱਲੋਂ ਭੇਜੇ ਗਏ ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਮਾਤਰਾ ਵਿੱਚ ਬਾਸਮਤੀ ਝੋਨੇ ਦੀ ਆਮਦ ਹੋ ਰਹੀ ਹੈ। ਪ੍ਰੰਤੂ ਪਿਛਲੇ ਕੁੱਝ ਦਿਨਾਂ ਤੋਂ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਝੋਨੇ ਦੀ ਸੁਕਾਈ (Drying) ਅਤੇ ਮਿਲਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ: ਪੰਜਾਬ ਭਰ ਵਿੱਚ ਬਿਜਲੀ ਦਾ ਸੰਕਟ ਗਰਮਾਇਆ ਹੋਇਆ ਹੈ। ਲਗਾਤਾਰ ਅਣਐਲਾਨੇ ਲੰਬੇ ਕੱਟਾਂ ਤੋਂ ਜਿੱਥੇ ਆਮ ਜਨਤਾ ਪਰੇਸ਼ਾਨ ਹੈ ਉੱਥੇ ਇੰਡਸਟਰੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਹੁਣ ਝੋਨੇ ਦੇ ਪ੍ਰੋਸੈਸਿੰਗ ਸੀਜ਼ਨ ਦੇ ਐਨ ਵਿਚਕਾਰ ਬਿਜਲੀ ਦੇ ਅਣਐਲਾਨੇ ਅਤੇ ਅਨਿਯਮਿਤ ਕੱਟਾਂ ਕਾਰਨ ਪੰਜਾਬ ਦਾ ਚਾਵਲ ਨਿਰਯਾਤ ਉਦਯੋਗ ਗੰਭੀਰ ਸੰਕਟ ਵਿੱਚ ਘਿਰ ਗਿਆ ਹੈ। ਇਸ ਸਥਿਤੀ ਨੂੰ ਦੇਖਦਿਆਂ 'ਪੰਜਾਬ ਰਾਈਸ ਮਿੱਲਰਜ਼ ਐਕਸਪੋਰਟਰਜ਼ ਐਸੋਸੀਏਸ਼ਨ' (PRMA) ਵੱਲੋਂ ਪਾਵਰਕੌਮ ਦੇ ਸੀ.ਐੱਮ.ਡੀ. ਅਤੇ ਸਕੱਤਰ ਬਿਜਲੀ (ਪੰਜਾਬ ਸਰਕਾਰ) ਡਾ. ਬਸੰਤ ਗਰਗ (IAS) ਨੂੰ ਇੱਕ ਵਿਸ਼ੇਸ਼ ਪੱਤਰ ਭੇਜ ਕੇ ਉਦਯੋਗ ਅਤੇ ਕਿਸਾਨਾਂ ਦੀਆਂ ਵਧਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਨਿਰਵਿਘਨ ਬਿਜਲੀ ਸਪਲਾਈ ਤੁਰੰਤ ਬਹਾਲ ਕਰਨ ਦੀ ਗੁਹਾਰ ਲਗਾਈ ਗਈ ਹੈ।
ਐਸੋਸੀਏਸ਼ਨ ਦੇ ਨੁਮਾਇੰਦੇ ਅਸ਼ੋਕ ਸੇਠੀ ਵੱਲੋਂ ਭੇਜੇ ਗਏ ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਮਾਤਰਾ ਵਿੱਚ ਬਾਸਮਤੀ ਝੋਨੇ ਦੀ ਆਮਦ ਹੋ ਰਹੀ ਹੈ। ਪ੍ਰੰਤੂ ਪਿਛਲੇ ਕੁੱਝ ਦਿਨਾਂ ਤੋਂ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਝੋਨੇ ਦੀ ਸੁਕਾਈ (Drying) ਅਤੇ ਮਿਲਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਇਸ ਨਾਲ ਨਾ ਕੇਵਲ ਨਿਰਯਾਤਕਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਲਕਿ ਆਪਣੀ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚ ਰਹੇ ਕਿਸਾਨ ਵੀ ਭਾਰੀ ਖੱਜਲ-ਖੁਆਰੀ ਅਤੇ ਚਿੰਤਾ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ।
ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ PSPCL ਦੇ ਸਥਾਨਕ ਅਧਿਕਾਰੀਆਂ ਅਨੁਸਾਰ, ਕੋਟ ਮਿੱਤ ਸਿੰਘ ਪਾਵਰ ਸਬ-ਸਟੇਸ਼ਨ ਅਧੀਨ ਅੰਮ੍ਰਿਤਸਰ-ਤਰਨ ਤਾਰਨ ਰੋਡ 'ਤੇ ਸਥਿਤ 'ਕੈਟਾਗਰੀ 2' ਉਦਯੋਗਾਂ 'ਤੇ ਬਿਜਲੀ ਕੱਟ ਲਗਾਏ ਗਏ ਹਨ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਇਸ ਬਾਬਤ 9 ਸਤੰਬਰ ਨੂੰ ਵੀ ਈ-ਮੇਲ ਰਾਹੀਂ ਜਾਣਕਾਰੀ ਭੇਜੀ ਗਈ ਸੀ, ਪਰ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ।
ਉਦਯੋਗਪਤੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਨਾਜ਼ੁਕ ਸਮੇਂ ਦੌਰਾਨ ਰਾਈਸ ਮਿਲਿੰਗ ਅਤੇ ਐਕਸਪੋਰਟ ਉਦਯੋਗ ਨੂੰ ਬਿਨਾਂ ਕਿਸੇ ਦੇਰੀ ਦੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਅਤੇ ਚਾਵਲ ਨਿਰਯਾਤ ਖੇਤਰ ਨੂੰ ਕਿਸੇ ਵੱਡੀ ਤਬਾਹੀ ਤੋਂ ਬਚਾਇਆ ਜਾ ਸਕੇ।