- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿੰਕੂ ਨੇ ਨਾਇਬ ਸਿੰਘ ਸੈਣੀ ਦਾ ਜਲੰਧਰ ਆਗਮਨ ’ਤੇ ਕੀਤਾ ਸਵਾਗਤ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਜਲੰਧਰ ਆਗਮਨ ’ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਹੈਲੀਪੈਡ ’ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਲੰਧਰ ਸਥਿਤ ਡੀਏਵੀ ਆਈਈਟੀ ਕਾਲਜ ’ਚ ਸ਼੍ਰੀ ਸਨਾਤਨ ਜੈਨ ਸਭਾ ਵੱਲੋਂ ਕਰਵਾਇਆ ਇਕ ਧਾਰਮਿਕ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਸਫਲ ਤੇ ਪ੍ਰੇਰਣਾਦਾਇਕ ਅਗਵਾਈ ਦੀ ਸ਼ਲਾਘਾ ਕੀਤੀ। ਰਿੰਕੂ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਸਮਾਜ ’ਚ ਭਾਈਚਾਰੇ, ਸਦਭਾਵਨਾ ਤੇ ਆਤਮਿਕ ਮੁੱਲਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਸ਼੍ਰੀ ਸਨਾਤਨ ਜੈਨ ਸਭਾ ਵੱਲੋਂ ਇਸ ਆਯੋਜਨ ਲਈ ਸਭਾ ਦੇ ਅਹੁਦੇਦਾਰਾਂ ਤੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਈ ਪਤਵੰਤੇ, ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਪ੍ਰਤੀਨਿਧੀ ਵੀ ਮੌਜੂਦ ਰਹੇ ਅਤੇ ਸਮਾਗਮ ਨੂੰ ਸਫਲ ਬਣਾਉਣ ’ਚ ਆਪਣਾ ਯੋਗਦਾਨ ਦਿੱਤਾ।