- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰ ਨੂੰ ਨਿਰਮਾਣ ਸਮੱਗਰੀ ਦੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਲੋਕਾਂ ਨੇ ਮੰਗ ਕੀਤੀ ਕਿ ਜ਼ਰੂਰੀ ਨਿਰਮਾਣ ਸਮੱਗਰੀ ਦੀਆਂ ਕੀਮਤਾਂ ਦੀ ਨਿਗਰਾਨੀ ਕੀਤੀ ਜਾਵੇ ਤੇ ਭਾਅ ਨੂੰ ਕਾਬੂ ਵਿੱਚ ਲਿਆਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ।

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਨਿਰਮਾਣ ਸਮੱਗਰੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਲਈ ਆਪਣਾ ਘਰ ਬਣਾਉਣ ਦਾ ਸੁਪਨਾ ਮੁਸ਼ਕਲ ਕਰ ਦਿੱਤਾ ਹੈ। ਸੀਮੈਂਟ, ਰੇਤਾ, ਬਜਰੀ, ਇੱਟਾਂ, ਸਰੀਆ, ਟਾਈਲਾਂ ਅਤੇ ਹੋਰ ਸਮੱਗਰੀ ਦੇ ਵਧਦੇ ਭਾਅ ਕਾਰਨ ਮਕਾਨ ਬਣਾਉਣ ਵਾਲੇ ਪਰਿਵਾਰਾਂ ਦਾ ਬਜਟ ਵਿਗੜ ਰਿਹਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਪ੍ਰੀਤ ਸਿੰਘ ਭੋਗਲ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਜਿਸ ਰਕਮ ਵਿੱਚ ਸਧਾਰਨ ਮਕਾਨ ਤਿਆਰ ਹੋ ਜਾਂਦਾ ਸੀ, ਹੁਣ ਉਸੇ ਮਕਾਨ ਲਈ ਕਾਫ਼ੀ ਵੱਧ ਖਰਚਾ ਕਰਨਾ ਪੈ ਰਿਹਾ ਹੈ।
ਨਿਰਮਾਣ ਸਮੱਗਰੀ ਦੇ ਨਾਲ ਮਜ਼ਦੂਰੀ ਅਤੇ ਢੋਆ-ਢੁਆਈ ਦੇ ਖਰਚੇ ਵਧਣ ਕਾਰਨ ਮੱਧ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਐੱਨਆਰਆਈ ਰਣਜੀਤ ਸਿੰਘ ਜੌਹਲ ਨੇ ਕਿਹਾ ਕਿ ਕਈ ਪਰਿਵਾਰ ਸਾਲਾਂ ਦੀ ਬਚਤ ਤੋਂ ਬਾਅਦ ਮਕਾਨ ਬਣਾਉਣ ਦੀ ਯੋਜਨਾ ਬਣਾਉਂਦੇ ਹਨ ਪਰ ਉਸਾਰੀ ਸ਼ੁਰੂ ਹੋਣ ਤੱਕ ਸਮੱਗਰੀ ਦੇ ਭਾਅ ਵਧ ਜਾਣ ਕਾਰਨ ਕਰਜ਼ਾ ਲੈਣ ਜਾਂ ਮਕਾਨ ਦੀ ਉਸਾਰੀ ਨੂੰ ਪੜਾਅਵਾਰ ਕਰਨ ਲਈ ਮਜਬੂਰ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਰਤਾਰਪੁਰ ਅਧੀਨ ਮੰਡਲ ਪਚਰੰਗਾ ਦੇ ਪ੍ਰਧਾਨ ਹਰਬੋਲਿੰਦਰ ਸਿੰਘ ਬੋਲੀਨਾ ਨੇ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਰੇਤਾ, ਬਜਰੀ ਅਤੇ ਇੱਟਾਂ ਦੇ ਭਾਅ ਵਿੱਚ ਕਾਫ਼ੀ ਵਾਧਾ ਹੋਇਆ ਹੈ।