ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਇਕ ਜ਼ਖਮੀ
ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਇਕ ਜ਼ਖਮੀ
Publish Date: Sat, 25 Apr 2026 06:04 PM (IST)
Updated Date: Sun, 26 Apr 2026 04:11 AM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸ਼ੁੱਕਰਵਾਰ ਸ਼ਾਮ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵੜੈਚ ਫਾਰਮ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੂਜਾ ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਇਮਤਿਆਜ਼ ਪੁੱਤਰ ਮਗਲੂ ਅਤੇ ਜ਼ਖ਼ਮੀ ਦੀ ਪਛਾਣ ਅਕਿਬ ਵਜੋਂ ਹੋਈ ਹੈ। ਇਹ ਹਾਦਸਾ ਵਕਤ ਕਰੀਬ ਸ਼ਾਮ 6:30 ਵਜੇ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰ ਨੈਸ਼ਨਲ ਹਾਈਵੇ ਤੋਂ ਗਲਤ ਢੰਗ ਨਾਲ ਆਪਣੇ ਮੋਟਰਸਾਈਕਲ ’ਤੇ ਸੜਕ ਵਿਚਕਾਰ ਤੋਂ ਡੀਵਾਇਡਰ ਪਾਰ ਕਰ ਰਹੇ ਸਨ ਕਿ ਅਚਾਨਕ ਦਸੂਹੇ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦੀ ਚਪੇਟ ਵਿੱਚ ਆ ਗਏ। ਹਾਦਸਾ ਏਨਾਂ ਜ਼ਬਰਦਸਤ ਸੀ ਕਿ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੂਜੇ ਨੂੰ ਜ਼ਖਮੀ ਹਾਲਤ ਵਿੱਚ ਮੌਕੇ ਤੇ ਪਹੁੰਚੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਦੇ ਸਰਪ੍ਰਸਤ ਦਵਿੰਦਰ ਸਿੰਘ ਮੂਨਕ ਨੇ ਆਪਣੀ ਟਰਸਟ ਦੀ ਐਂਬੂਲੈਂਸ ਵਿੱਚ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆਂ, ਜਿੱਥੇ ਉਹ ਜੇਰੇ ਇਲਾਜ ਹੈ। ਟਾਂਡਾ ਪੁਲਿਸ ਨੇ ਮੌਕੇ ’ਤੇ ਪਹੁੰਚ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਆਪਣੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।