ਕਰਤਾਪੁਰ : ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਮਾਰਗ 'ਤੇ ਸਵੇਰੇ ਛੇ ਕੁ ਵਜੇ ਸੀਆਰਪੀਐੱਫ ਕੈਂਪ ਨੇੜੇ ਸੜਕ ਕਿਨਾਰੇ ਖੜ੍ਹੇ ਕੰਟੇਨਰ ਨੂੰ ਦਿੱਲੀ ਵਲੋਂ ਆ ਰਹੀ ਇਨੋਵਾ ਗੱਡੀ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ 'ਚ ਅਗਲੀ ਸੀਟ 'ਤੇ ਬੈਠੇ ਨੌਜਵਾਨ ਦੀ ਕਾਰ 'ਚ ਬੁਰੀ ਤਰ੍ਹਾਂ ਫਸਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ 'ਚ ਇਨੋਵਾ ਦਾ ਚਾਲਕ ਤੇ ਪਿੱਛੇ ਬੈਠੇ ਦੋ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਇਨੋਵਾ ਗੱਡੀ ਦਿੱਲੀਓਂ ਆ ਰਹੀ ਸੀ। ਜਦੋਂ ਗੱਡੀ ਸੀਆਰਪੀਐੱਫ ਕੈਂਪ ਨੇੜੇ ਪੁੱਜੀ ਤਾਂ ਸੜਕ ਕਿਨਾਰੇ ਖੜ੍ਹੇ ਕੰਟੇਨਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਰਾਹਗੀਰਾਂ ਨੇ ਐਂਬੂਲੈਂਸ 'ਚ ਹਸਪਤਾਲ ਭੇਜਿਆ ਅਤੇ ਇਲਾਜ ਸ਼ੁਰੂ ਕਰਵਾਇਆ। ਇਨੋਵਾ 'ਚ ਸਵਾਰ ਸਾਰੇ ਲੋਕ ਟੈਕਸੀ 'ਚ ਅੰਮ੍ਰਿਤਸਰ ਵੱਲ ਜਾ ਰਹੇ ਸਨ। ਕਰਤਾਰਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਖੋਜਬੀਣ ਸ਼ੁਰੂ ਕਰ ਦਿੱਤੀ ਹੈ।

Posted By: Seema Anand