ਹਾਦਸੇ ’ਚ ਅਣਪਛਾਤੇ ਬਾਈਕ ਸਵਾਰ ਦੀ ਮੌਤ
ਹਾਈਵੇ ’ਤੇ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
Publish Date: Mon, 12 Jan 2026 06:35 PM (IST)
Updated Date: Mon, 12 Jan 2026 06:36 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਾਈਵੇ ’ਤੇ ਸਥਿਤ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਸਾਹਮਣੇ ਹੋਏ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਫੋਨ ਰਾਹੀਂ ਮਿਲੀ ਸੀ। ਮੌਕੇ ’ਤੇ ਪਹੁੰਚਣ ’ਤੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ’ਚ ਸੜਕ ’ਤੇ ਪਿਆ ਹੋਇਆ ਸੀ। ਜ਼ਖ਼ਮੀ ਵਿਅਕਤੀ ਨੂੰ ਤੁਰੰਤ ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਵੀ ਸ਼ਨਾਖਤੀ ਦਸਤਾਵੇਜ਼ ਨਹੀਂ ਮਿਲੇ। ਇਸ ਸਬੰਧੀ ਥਾਣਾ ਫਿਲੌਰ ਦੇ ਡਿਊਟੀ ਇੰਚਾਰਜ ਏਐੱਸਆਈ ਰਵਿੰਦਰ ਸਿੰਘ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।