ਸੜਕ ਹਾਦਸਾ ’ਚ ਦੋ ਵਿਅਕਤੀ ਜ਼ਖ਼ਮੀ
ਫਿਲੌਰ ਹਾਈਵੇ ‘ਤੇ ਸੜਕ ਹਾਦਸਾ, ਦੋ ਵਿਅਕਤੀ ਜ਼ਖ਼ਮੀ
Publish Date: Thu, 16 Apr 2026 08:49 PM (IST)
Updated Date: Thu, 16 Apr 2026 08:51 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਹਾਈਵੇ ’ਤੇ ਰੇਲਵੇ ਪੁਲ ਨੇੜੇ ਹੋਏ ਸੜਕ ਹਾਦਸੇ ’ਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਕ ਬੱਸ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਹ ਹਾਦਸਾ ਵਾਪਰਿਆ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਮੁਤਾਬਕ ਮੋਟਰਸਾਈਕਲ ਸਵਾਰਾਂ ਨੂੰ ਬੱਸ ਵੱਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਕਾਰਨ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਫਿਲੌਰ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਦੌਰਾਨ ਏਐੱਸਆਈ ਧਰਮਿੰਦਰ ਵੀ ਮੌਕੇ ’ਤੇ ਪਹੁੰਚੇ ਤੇ ਹਾਦਸੇ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।