ਹੁਣ 2 ਨੂੰ ਕੀਤਾ ਜਾਵੇਗਾ ਰੋਡ ਜਾਮ
ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਕਾਰਨ ਰੋਡ ਜਾਮ 30 ਦੀ ਬਜਾਏ 2 ਫਰਵਰੀ ਨੂੰ
Publish Date: Thu, 29 Jan 2026 09:34 PM (IST)
Updated Date: Thu, 29 Jan 2026 09:37 PM (IST)
ਪੱਤਰ ਪ੍ਰਏਰਕ, ਪੰਜਾਬੀ ਜਾਗਰਣ, ਜਲੰਧਰ : ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਸਬੰਧੀ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਤੇ ਵੱਡੇ ਪੱਧਰ ’ਤੇ ਹੋ ਰਹੇ ਧਾਰਮਿਕ ਸਮਾਗਮਾਂ ਨੂੰ ਧਿਆਨ ’ਚ ਰੱਖਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਦਿੱਲੀ-ਅੰਮ੍ਰਿਤਸਰ ਹਾਈਵੇ ’ਤੇ ਕੀਤੇ ਜਾਣ ਵਾਲੇ ਰੋਡ ਜਾਮ ਦੀ ਤਾਰੀਖ ਬਦਲ ਦਿੱਤੀ ਗਈ ਹੈ। ਹੁਣ ਇਹ ਜਾਮ 30 ਜਨਵਰੀ ਦੀ ਬਜਾਏ 2 ਫਰਵਰੀ 2026 ਨੂੰ ਮੈਕਡੋਨਲਡ, ਬਾਠ ਕੈਸਟਲ ਦੇ ਨੇੜੇ ਕੀਤਾ ਜਾਵੇਗਾ। ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਾਛਿਆਣਾ ਨੇ ਦੱਸਿਆ ਕਿ ਦੁਆਬੇ ਦੀਆਂ ਮੰਡੀਆਂ ਬੰਦ ਕਰਕੇ ਬਾਇਓਗੈਸ ਕੰਪਲੈਕਸ ਤੇ ਸੀਐੱਨਜੀ ਗੈਸ ਪਲਾਂਟ ਲਾਉਣ ਦੇ ਫੈਸਲੇ ਦੇ ਵਿਰੋਧ ’ਚ ਇਹ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਤੇ ਭਾਈਚਾਰਕ ਸਾਂਝ ਨੂੰ ਧਿਆਨ ’ਚ ਰੱਖਦਿਆਂ ਜਾਮ ਦੀ ਤਰੀਕ ਅੱਗੇ ਵਧਾਈ ਗਈ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ 2 ਫਰਵਰੀ ਨੂੰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਸ਼ੁੱਧ ਹਵਾ, ਸਾਫ਼ ਪਾਣੀ ਤੇ ਵਾਤਾਵਰਨ ਦੀ ਰੱਖਿਆ ਲਈ ਚਲ ਰਹੇ ਅੰਦੋਲਨ ਨੂੰ ਮਜ਼ਬੂਤ ਕੀਤਾ ਜਾਵੇ।