ਸੰਵਾਦ ਸਹਿਯੋਗੀ, ਜਲੰਧਰ : ਮਹਾਨਗਰ 'ਚ ਸੜਕ ਹਾਦਸਿਆਂ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਕਪੂਰਥਲਾ ਚੌਕ ਕੋਲ ਸਪੋਰਟਸ ਕਾਲਜ ਬਾਹਰ ਐਕਟਿਵਾ ਸਵਾਰ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੂਜਾ ਜ਼ਖ਼ਮੀ ਹੋ ਗਿਆ। ਉਸ ਨੂੰ ਸਥਾਨਕ ਲੋਕਾਂ ਨੇ ਹਸਪਤਾਲ ਪਹੁੰਚਾਇਆ। ਮਿ੍ਤਕ ਦੀ ਪਛਾਣ ਉੱਚਾ ਸੁਰਾਜ ਗੰਜ ਜਲੰਧਰ ਵਾਸੀ ਮਨੋਜ ਕੁਮਾਰ ਵਜੋਂ ਹੋਈ ਹੈ, ਜਦਕਿ ਦੂਜੇ ਨੌਜਵਾਨ ਨੂੰ ਨਿੱਜੀ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਜ਼ਖ਼ਮੀ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।