ਨਵੀਂ ਭਰਤੀ ’ਚ ਰੋਸਟਰ ਸਿਸਟਮ ਦਾ ਵਿਰੋਧ
ਨਵੀ ਭਰਤੀ ਨੂੰ ਲੈ ਕੇ ਸਫਾਈ ਸੇਵਕਾਂ ਤੇ ਸੀਵਰਮੇਨਾਂ ਨੂੰ ਰੋਸਟਰ ਸਿਸਟਮ ਤੋਂ ਬਾਹਰ ਰੱਖਿਆ ਜਾਏ, ਫੈਡਰੇਸ਼ਨ
Publish Date: Tue, 06 Jan 2026 08:56 PM (IST)
Updated Date: Tue, 06 Jan 2026 08:59 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਨਗਰ ਨਿਗਮ ਦੀ ਪੰਜਾਬ ਸਫਾਈ ਮਜ਼ਦੂਰ ਫੈੱਡਰੇਸ਼ਨ ਨੇ ਮੰਗ ਕੀਤੀ ਹੈ ਕਿ 1196 ਨਵੀਆਂ ਭਰਤੀਆਂ ਦੌਰਾਨ ਸਫਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਰੋਸਟਰ ਸਿਸਟਮ ’ਚੋਂ ਬਾਹਰ ਰੱਖਿਆ ਜਾਵੇ। ਇਸ ਸਬੰਧੀ ਪੰਜਾਸ ਸਫਾਈ ਮਜ਼ਦੂਰ ਫੈੱਡਰੇਸ਼ਨ ਦੇ ਜਨਰਲ ਸਕੱਤਰ ਸੰਨੀ ਸਹੋਤਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਨਾਲ ਹੋਈ ਇਕ ਮੀਟਿੰਗ ਦੌਰਾਨ ਉਕਤ ਮੰਗ ਕੀਤੀ ਗਈ। ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਉਕਤ ਸਬੰਧੀ ਮੰਗ ਪੱਤਰ ਦਿੱਤਾ, ਜਿਸ ’ਚ ਚੌਥਾ ਦਰਜਾ 1196 ਕਰਮਚਾਰੀਆਂ ਦੀ ਭਰਤੀ ਦੌਰਾਨ ਸਫਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਰੋਸਟਰ ਸਿਸਟਮ ਤੋਂ ਬਾਹਰ ਰੱਖਿਆ ਜਾਵੇ ਤਾਂ ਜੋ ਸ਼ਹਿਰ ਦੀ ਸਫਾਈ ਦਾ ਕੰਮ ਸਹੀ ਤਰੀਕੇ ਨਾਲ ਹੋ ਸਕੇ।