ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ
ਜੋੜੇ ਤੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਲੁਟੇਰਾ ਫਰਾਰ
Publish Date: Wed, 01 Apr 2026 11:07 PM (IST)
Updated Date: Wed, 01 Apr 2026 11:10 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ’ਚ ਦੇਰ ਸ਼ਾਮ ਅਰਮਾਨ ਹਸਪਤਾਲ ਤੋਂ ਰਸੀਲਾ ਨਗਰ ਘਰ ਵਾਪਸ ਆ ਰਹੇ ਇਕ ਜੋੜੇ ਨੂੰ ਰਸਤੇ ’ਚ ਲੁਟੇਰੇ ਨੇ ਨਿਸ਼ਾਨਾ ਬਣਾਇਆ। ਇਹ ਘਟਨਾ ਬਸਤੀ ਗੁਜ਼ਾ ਦੇ ਬਾਬਾ ਬਾਲਕ ਨਾਥ ਮੰਦਿਰ ਨੇੜੇ ਵਾਪਰੀ, ਜਿੱਥੇ ਇਕ ਲੁਟੇਰਾ ਮੋਟਰਸਾਈਕਲ ਤੇ ਪਿੱਛਿਓਂ ਆ ਰਿਹਾ ਸੀ, ਔਰਤ ਦੇ ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਮੌਕੇ ਤੋਂ ਭੱਜ ਗਿਆ। ਪੀੜਤ ਜੋੜੇ ਅਨੁਸਾਰ ਘਟਨਾ ਇੰਨੀ ਤੇਜ਼ੀ ਨਾਲ ਵਾਪਰੀ ਕਿ ਆਸ-ਪਾਸ ਦੇ ਲੋਕਾਂ ਨੂੰ ਵੀ ਫੌਰੀ ਸਮਝ ਨਹੀਂ ਆਇਆ ਕਿ ਕੀ ਹੋਇਆ ਹੈ। ਰਾਹਗੀਰ ਤੇ ਸਥਾਨਕ ਨਿਵਾਸੀ ਤੁਰੰਤ ਪੀੜਤਾਂ ਦੀ ਮਦਦ ਲਈ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੀ ਇਕ ਟੀਮ ਮੌਕੇ ਤੇ ਪਹੁੰਚੀ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮੁਲਜ਼ਮ ਦੀ ਪਛਾਣ ਕਰਨ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਪੁਲਿਸ ਪ੍ਰਸ਼ਾਸਨ ਇਲਾਕੇ ’ਚ ਗਸ਼ਤ ਵਧਾਏ। ਪੁਲਿਸ ਨੇ ਕਿਹਾ ਹੈ ਕਿ ਮੁਲਜ਼ਮ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।