ਵਾਲੀਆਂ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ
ਹਸਪਤਾਲ ਤੋਂ ਵਾਪਸ ਆ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਲੁੱਟੇਰਾ ਫਰਾਰ
Publish Date: Thu, 02 Apr 2026 10:13 PM (IST)
Updated Date: Thu, 02 Apr 2026 10:16 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਬਸਤੀ ਗੁਜ਼ਾਂ ’ਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਔਰਤ ਨੂੰ ਨਿਸ਼ਾਨਾ ਬਣਾਇਆ ਜੋ ਇਕ ਹਸਪਤਾਲ ’ਚ ਡਾਕਟਰੀ ਜਾਂਚ ਤੋਂ ਬਾਅਦ ਘਰ ਪਰਤ ਰਹੀ ਸੀ। ਝੜਪ ਦੌਰਾਨ ਔਰਤ ਦੇ ਕੰਨ ’ਤੇ ਸੱਟ ਲੱਗੀ ਤੇ ਉਹ ਜ਼ਮੀਨ 'ਤੇ ਡਿੱਗਣ ਤੋਂ ਵਾਲ-ਵਾਲ ਬਚ ਗਈ। ਪੀੜਤਾ ਆਪਣੇ ਪਤੀ ਤੇ ਧੀ ਨਾਲ ਜਿਵੇਂ ਹੀ ਉਹ ਬਸਤੀ ਗੁਜ਼ਾਂ ਇਲਾਕੇ ’ਚ ਪੁੱਜੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੌਜਵਾਨ ਪਿੱਛਿਓਂ ਨੇੜੇ ਆਇਆ। ਨੌਜਵਾਨ ਨੇ ਕੰਨ ’ਤੇ ਵਾਰ ਕਰਕੇ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਤੇ ਮੌਕੇ ਤੋਂ ਭੱਜ ਗਿਆ। ਇਸ ਦੌਰਾਨ ਔਰਤ ਸੰਤੁਲਨ ਗੁਆ ਬੈਠੀ। ਚਸ਼ਮਦੀਦਾਂ ਅਨੁਸਾਰ ਮੁਲਜ਼ਮ ਤੇਜ਼ੀ ਨਾਲ ਫਰਾਰ ਹੋ ਗਿਆ ਤੇ ਕਿਸੇ ਨੂੰ ਫੜਨ ਦਾ ਮੌਕਾ ਨਹੀਂ ਦਿੱਤਾ। ਔਰਤ ਦੇ ਪਤੀ ਨੇ ਕਿਹਾ ਕਿ ਪਤਨੀ ਡਿੱਗਣੋਂ ਵਾਲ-ਵਾਲ ਬਚ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਥਾਨਕ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਸਥਾਨਕ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਇਲਾਕੇ ’ਚ ਪੁਲਿਸ ਗਸ਼ਤ ਵਧਾਈ ਜਾਵੇ।