ਨੌਜਵਾਨ ਦਾ ਮੋਬਾਈਲ ਤੇ ਨਕਦੀ ਖੋਹ ਕੇ ਲੁਟੇਰੇ ਫਰਾਰ
ਨੌਜਵਾਨ ਦਾ ਮੋਬਾਇਲ ਤੇ ਨਗਦੀ ਖੋਹ ਕੇ ਲੁਟੇਰੇ ਫਰਾਰ
Publish Date: Sat, 13 Dec 2025 07:01 PM (IST)
Updated Date: Sat, 13 Dec 2025 07:03 PM (IST)
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਅੱਠ ਦੀ ਹੱਦ ’ਚ ਪੈਂਦੇ ਸੁੰਦਰ ਨਗਰ ’ਚ ਪੈਦਲ ਜਾ ਰਹੇ ਇਕ ਨੌਜਵਾਨ ਦਾ ਮੋਬਾਈਲ ਤੇ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਕੇ ਬਾਈਕ ਸਵਾਰ ਲੁਟੇਰੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਸਮੀਰ ਵਾਸੀ ਨਿਊ ਅਮਰੀਕ ਨਗਰ ਕਿਸੇ ਕੰਮ ਲਈ ਸੁੰਦਰ ਨਗਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਉਸਨੂੰ ਕਿਸੇ ਦਾ ਫੋਨ ਆ ਗਿਆ। ਜਦ ਉਹ ਫੋਨ ਸੁਣ ਰਿਹਾ ਸੀ ਤਾਂ ਪਿੱਛੋਂ ਦੀ ਬਾਈਕ ’ਤੇ ਆਏ ਦੋ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਤੇ ਜ਼ਬਰਦਸਤੀ ਉਸ ਦਾ ਫੋਨ ਖੋਹ ਲਿਆ। ਇਸ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੇ ਉਸ ਦੀ ਤਲਾਸ਼ੀ ਲਈ ਤੇ ਜੇਬ ’ਚ ਪਏ 8000 ਰੁਪਏ ਵੀ ਕੱਢ ਲਏ। ਲੁੱਟ ਕਰਨ ਤੋਂ ਬਾਅਦ ਦੋਵੇਂ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਜਦ ਤੱਕ ਉਸਦੇ ਰੌਲਾ ਪਾਉਣ ’ਤੇ ਲੋਕ ਇਕੱਠੇ ਹੋਏ ਤਦ ਤੱਕ ਲੁਟੇਰੇ ਕਾਫੀ ਦੂਰ ਜਾ ਚੁੱਕੇ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਐੱਸਆਈ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਸਮੀਰ ਦੇ ਬਿਆਨ ਦਰਜ ਕੀਤੇ। ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਲਈ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।