ਰਾਕੇਸ਼ ਗਾਂਧੀ, ਜਲੰਧਰ : ਸ਼ਨਿਚਰਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਜਲੰਧਰ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ। ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਜੀ ਪ੍ਰਰਾਚੀਨ ਮੰਦਰ ਅਲੀ ਮੁਹੱਲਾ ਜਲੰਧਰ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਜੀ ਚੌਕ, ਸ਼੍ਰੀ ਰਾਮ ਚੌਕ, ਮਿਲਾਪ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾਂ ਗੇਟ, ਸ਼ੀਤਲਾ ਮੰਦਰ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੁੰਦੇ ਹੋਏ ਭਗਵਾਨ ਵਾਲਮੀਕਿ ਜੀ ਪ੍ਰਰਾਚੀਨ ਮੰਦਰ ਅਲੀ ਮੁਹੱਲਾ ਵਿਚ ਜਾ ਕੇ ਪੂਰਨ ਹੋਵੇਗੀ। ਇਸ ਸ਼ੋਭਾ ਦੇ ਮੱਦੇਨਜ਼ਰ ਆਵਾਜਾਈ ਨੂੰ ਨਿਰਵਿਘਨ ਚਲਾਈ ਰੱਖਣ ਲਈ ਟ੍ਰੈਫਿਕ ਪੁਲਿਸ ਵੱਲੋਂ ਇਸ ਸਬੰਧੀ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਟ੍ਰੈਫਿਕ ਪੁਲਿਸ ਵੱਲੋਂ ਜਾਰੀ ਕੀਤੇ ਗਏ ਰੂਟ ਪਲਾਨ ਅਨੁਸਾਰ ਨਕੋਦਰ ਚੌਕ, ਸਕਾਈਲਾਰਕ ਚੌਕ, ਪਰਿੰਦਾ ਚੌਕ ਨੇੜੇ ਸਟੇਟ ਬੈਂਕ ਆਫ ਇੰਡੀਆ, ਪੀਐੱਨਬੀ ਚੌਕ, ਜੀਪੀਓ ਚੌਕ, ਸ੍ਰੀ ਨਾਮਦੇਵ ਚੌਕ, ਸ਼ਾਸਤਰੀ ਮਾਰਕੀਟ ਚੌਕ ਮੋੜ ਪ੍ਰਤਾਪਬਾਗ ਮੋੜ, ਹੈਨਰੀ ਪੈਟਰੋਲ ਪੰਪ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਵਨਵੇ, ਇਕਹਿਰੀ ਪੁਲੀ ਦੇ ਸਾਮਹਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ ਟਾਂਡਾ ਰੇਲਵੇ ਫਾਟਕ ਟੀ ਪੁਆਇੰਟ, ਗੋਪਾਲ ਨਗਰ, ਪੁਰਾਣੀ ਸਬਜ਼ੀ ਮੰਡੀ ਚੌਂਕ ਮੋੜ, ਮਹਾਲਕਸ਼ਮੀ ਨਰਾਇਣ ਮੰਦਰ ਨਜ਼ਦੀਕ ਪੁਰਾਣੀ ਜੇਲ੍ਹ, ਪਟੇਲ ਚੌਕ, ਬਸਤੀ ਅੱਡਾ ਚੌਕ, ਟੀ ਪੁਆਇੰਟ ਸ਼ਕਤੀ ਨਗਰ, ਫੁਟਬਾਲ ਚੌਕ ਵਲ ਡਾਇਵਰਟ ਕੀਤਾ ਗਿਆ ਹੈ। ਸ਼ੋਭਾ ਯਾਤਰਾ ਦੇ ਉਕਤ ਰੂਟ 'ਤੇ ਸਵੇਰੇ 10 ਵਜੇ ਤੋਂ ਰਾਤ ਦੇ 10 ਵਜੇ ਤਕ ਆਮ ਵਾਹਨਾਂ ਦੀ ਆਵਾਜਾਈ 'ਤੇ ਰੋਕ ਰਹੇਗੀ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਪੁਲਿਸ ਹੈਲਪਲਾਈਨ ਨੰਬਰ 0181-2227296 'ਤੇ ਫੋਨ ਕੀਤਾ ਜਾ ਸਕਦਾ ਹੈ।