ਆਰਟੀਓ ਨੇ ਪ੍ਰਦੂ਼ਸ਼ਣ ਚੈੱਕ ਸੈਂਟਰਾਂ ਦੀ ਕੀਤੀ ਜਾਂਚ
ਸੜਕ ਸੁਰੱਖਿਆ ਮਹੀਨੇ ਤਹਿਤ ਆਰਟੀਓ ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ
Publish Date: Mon, 12 Jan 2026 08:23 PM (IST)
Updated Date: Mon, 12 Jan 2026 08:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੜਕ ਹਾਦਸਿਆਂ ਨੂੰ ਰੋਕਣ ਤੇ ਆਮ ਲੋਕਾਂ ’ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ ਵੱਲੋਂ ਅੱਜ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ ਦੀ ਜਾਂਚ ਕੀਤੀ ਗਈ। ਬੀਐੱਮਸੀ ਚੌਕ ਸਥਿਤ ਪ੍ਰਦੂਸ਼ਣ ਚੈਕ ਸੈਂਟਰ ਦਾ ਨਿਰੀਖਣ ਕਰਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਇਹ ਵਿਸ਼ੇਸ਼ ਜਾਂਚ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਹਰੇਕ ਲਈ ਸੁਰੱਖਿਅਤ ਸਫ਼ਰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਕਈ ਵਾਹਨ ਚਾਲਕਾਂ ਵੱਲੋਂ ਆਪਣੇ ਪ੍ਰਦੂਸ਼ਣ ਸਰਟੀਫਿਕੇਟ ਰੀਨਿਊ ਵੀ ਕਰਵਾਏ ਗਏ। ਇਸ ਮੌਕੇ ਸਹਾਇਕ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਿਸ਼ਾਲ ਗੋਇਲ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈਏ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।